- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਸਰਕਲ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਰਾਮਗੜ੍ਹ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਮੂਸੇਵਾਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੀ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ ਜਾਵੇ ਅਤੇ ਲੋੜ ਪੈਣ ’ਤੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਬਾਰੇ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਵਿਚਾਰ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਵੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਚਰਨਜੀਤ ਸਿੰਘ ਮੂਸੇਵਾਲ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ, ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਦੀ ਉਮੀਦ ਕਰਦੇ ਹਨ ਪਰ ਨਸ਼ਿਆਂ ਦੇ ਮੁੱਦੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੈਦਾ ਹੋ ਰਹੀਆਂ ਚਿੰਤਾਵਾਂ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ ਤਾਂ ਸਰਕਾਰ ਨੂੰ ਇਸ ਮਾਮਲੇ ਵਿਚ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਨਾਲ ਸਬੰਧਤ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲਿਆਂ ਦੀਆਂ ਸ਼ਿਕਾਇਤਾਂ ਅਤੇ ਸੁਰੱਖਿਆ ਨਾਲ ਜੁੜੇ ਸਵਾਲਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਕਾਨੂੰਨ ਅਨੁਸਾਰ ਇਨਸਾਫ਼ ਯਕੀਨੀ ਬਣਾਉਣਾ ਚਾਹੀਦਾ ਹੈ। ਚਰਨਜੀਤ ਸਿੰਘ ਮੂਸੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹਾਲਾਤਾਂ ਦਾ ਨਿਰਪੱਖ ਮੁਲਾਂਕਣ ਕਰਵਾਇਆ ਜਾਵੇ।ਉਨ੍ਹਾਂ ਮੁੜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹਾਲਾਤਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਅਤੇ ਸਰਕਾਰ ਲੋਕਾਂ ਦੀ ਸੁਰੱਖਿਆ ਤੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ।