ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ
ਯੂਨੀਵਰਸਲ ਹਿਊਮਨ ਰਾਈਟਸ
Publish Date: Sat, 18 Apr 2026 03:51 PM (IST)
Updated Date: Sun, 19 Apr 2026 04:00 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ : ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ, ਸੁਰਿੰਦਰ ਸਿੰਘ ਬਾਵਾ, ਚੇਅਰਮੈਨ ਮਾਲਵਾ ਜ਼ੋਨ ਅਤੇ ਗੁਰਜੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗਾਂ ਵਿਚ ਐੱਨਜੀਓਜ਼ ਨੂੰ ਸ਼ਾਮਲ ਕਰਨ ਦੀ ਅਪੀਲ ਕਰਦੇ ਹੋਏ ਇਕ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਸਿਵਲ ਪ੍ਰਸ਼ਾਸਨ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਸਥਾਨਕ ਨੂੰ ਸੌਂਪਿਆ ਗਿਆ। ਇਸ ਮੌਕੇ ਐਸੋਸੀਏਸ਼ਨ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮਨੁੱਖੀ ਅਧਿਕਾਰਾਂ ਅਤੇ ਸਥਾਨਕ ਮੁੱਦਿਆਂ ਤੇ ਚਰਚਾ ਕੀਤੀ ਅਤੇ ਪ੍ਰਸ਼ਾਸਨ ਤੋਂ ਭਰੋਸਾ ਪ੍ਰਾਪਤ ਕੀਤਾ ਕਿ ਐਸੋਸੀਏਸ਼ਨ ਨੂੰ ਐੱਨਜੀਓਜ਼ ਨਾਲ ਭਵਿੱਖ ਵਿਚ ਹੋਣ ਵਾਲੀਆਂ ਮੀਟਿੰਗਾਂ ਵਿਚ ਸੱਦਾ ਦਿੱਤਾ ਜਾਵੇਗਾ। ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਪ੍ਰਸ਼ਾਸਨ ਨਾਲ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਹਮੇਸ਼ਾ ਤਿਆਰ ਰਹੇਗਾ। ਇਸ ਮੌਕੇ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ, ਸੁਰਿੰਦਰ ਸਿੰਘ ਬਾਵਾ ਚੇਅਰਮੈਨ ਮਾਲਵਾ ਜ਼ੋਨ, ਗੁਰਜੀਤ ਸਿੰਘ ਪ੍ਰਧਾਨ, ਪ੍ਰਿਯਵਰਤ ਗੁਪਤਾ ਜਨਰਲ ਸਕੱਤਰ, ਗੁਰਮੀਤ ਸਿੰਘ, ਅਰਸ਼ ਸਿੰਘ, ਗੁਰਚਰਨ ਸਿੰਘ ਬਰਾੜ, ਐਡਵੋਕੇਟ ਅਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ।