- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਵਿਖੇ 23, 24 ਅਤੇ 25 ਅਕਤੂਬਰ ਨੂੰ ਹੋਣ ਜਾ ਰਹੀ 22ਵੀਂ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਕਾਨਫਰੰਸ ਦੀ ਵਿਗਿਆਨਕ ਪੁਸਤਿਕਾ ਦਾ ਵਿਮੋਚਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ, ਆਈਐੱਸਐੱਫ਼ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ, ਪ੍ਰਬੰਧਕੀ ਸਕੱਤਰ ਡਾ. ਸਿਧਾਰਥ ਮਹਿਨ, ਡੀਨ ਜੀਐੱਸ ਸ਼ਰਮਾ, ਡਾ. ਸ਼ਮਸ਼ੇਰ ਸਿੰਘ, ਡੀਨ ਜਸਪ੍ਰੀਤ ਇੰਦਰ ਸਿੰਘ, ਵਿਭਾਗ ਮੁਖੀ ਡਾ. ਬਾਲਕ ਦਾਸ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਭੀਮਾਕਿਰਣ, ਡਾ. ਖੜਗ ਰਾਜ, ਡਾ. ਵੇਦਪਾਲ ਸਿੰਘ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਸਾਂਝੇ ਤੌਰ ’ਤੇ ਪੁਸਤਿਕਾ ਜਾਰੀ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਕਾਨਫਰੰਸ ਵਿਚ ਦੇਸ਼ ਦੇ 26 ਰਾਜਾਂ ਅਤੇ 15 ਦੇਸ਼ਾਂ ਤੋਂ ਢਾਈ ਹਜ਼ਾਰ ਤੋਂ ਵੱਧ ਅਧਿਆਪਕ, ਵਿਦਿਆਰਥੀ ਅਤੇ ਖੋਜਕਰਤਾ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਕਾਨਫਰੰਸ ਦੌਰਾਨ 16 ਤੋਂ ਵੱਧ ਤਕਨੀਕੀ ਸੈਸ਼ਨ ਕਰਵਾਏ ਜਾਣਗੇ ਅਤੇ 900 ਤੋਂ ਵੱਧ ਵਿਗਿਆਨਕ ਮੌਖਿਕ ਪੇਸ਼ਕਾਰੀਆਂ ਅਤੇ ਖੋਜ ਪੇਪਰ ਪੇਸ਼ ਕੀਤੇ ਜਾਣਗੇ। ਇਹ ਕਾਨਫਰੰਸ ਫਾਰਮੇਸੀ ਅਤੇ ਵਿਗਿਆਨ ਦੇ ਖੇਤਰ ਵਿਚ ਖੋਜ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਦੇਸ਼-ਵਿਦੇਸ਼ ਦੇ ਮਾਹਿਰਾਂ ਨੂੰ ਆਪਣੇ ਵਿਚਾਰ ਅਤੇ ਖੋਜ ਸਾਂਝੇ ਕਰਨ ਲਈ ਇਕ ਅਹਿਮ ਮੰਚ ਪ੍ਰਦਾਨ ਕਰੇਗੀ। ਇਸ ਨਾਲ ਸੰਸਥਾ ਅਤੇ ਮੋਗਾ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਣ ਵਾਲੀ ਗੱਲ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਕਾਨਫ਼ਰੰਸ ਨੂੰ ਸ਼ਾਨਦਾਰ ਅਤੇ ਸਫ਼ਲ ਬਣਾਉਣ ਲਈ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਪ੍ਰੀਤੀ ਪਟੇਲ, ਡਾ. ਸ਼ੁਭਮ ਠਾਕੁਰ, ਡਾ. ਸ਼ੁਭਮ ਸਿੰਘ, ਡਾ. ਮਾਧਵ ਦਿਵੇਦੀ, ਸੀਮਾ ਬਰਾੜ, ਸਾਨੀਆ ਗਰੋਵਰ ਸਮੇਤ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ।