ਹੇਮਕੁੰਟ ਸਕੂਲ ’ਚ ਵਿਸਾਖੀ ਦੀਆਂ ਲੱਗੀਆਂ ਰੌਣਕਾਂ
ਸ੍ਰੀ ਹੇਮਕੁੰਟ ਸਕੂਲ ਜੋ ਉੱਚ ਗੁਣਵੱਤਾ
Publish Date: Mon, 13 Apr 2026 04:03 PM (IST)
Updated Date: Tue, 14 Apr 2026 04:01 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ: ਸ੍ਰੀ ਹੇਮਕੁੰਟ ਸਕੂਲ ਜੋ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜਾਣਿਆ ਜਾਂਦਾ ਹੈ, ਵੱਲੋਂ ਵਿਸਾਖੀ ਦਾ ਪਾਵਨ ਤਿਉਹਾਰ ਬੜੇ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਨੇ ਕਵਿਤਾਵਾਂ, ਚਾਰਟਾਂ, ਭਾਸ਼ਣਾਂ ਅਤੇ ਗੀਤਾਂ ਰਾਹੀਂ ਇਸ ਤਿਉਹਾਰ ਦੀ ਖੁਸ਼ੀ ਪ੍ਰਗਟ ਕੀਤੀ। ਮੁੰਡਿਆਂ ਨੇ ਢੋਲ ਦੀ ਤਾਲ ’ਤੇ ਭੰਗੜਾ ਪਾਇਆ ਜਦਕਿ ਕੁੜੀਆਂ ਨੇ ਗਿੱਧਾ ਪੇਸ਼ ਕਰਕੇ ਸਮਾਗਮ ਨੂੰ ਰੰਗੀਨ ਬਣਾ ਦਿੱਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਸਾਖੀ ਕਿਸਾਨਾਂ ਲਈ ਖੁਸ਼ੀ ਦਾ ਤਿਉਹਾਰ ਹੈ, ਜਦੋਂ ਉਹ ਆਪਣੀ ਪੱਕੀ ਫ਼ਸਲ ਨੂੰ ਦੇਖ ਕੇ ਖੁਸ਼ ਹੁੰਦੇ ਹਨ ਅਤੇ ਵਾਢੀ ਦਾ ਸ਼ੁਭ ਆਰੰਭ ਕਰਦੇ ਹਨ। ਉਨ੍ਹਾਂ ਕਿਹਾ ਕਿ ਕਣਕਾਂ ਦੇ ਲਹਿਰਾਉਂਦੇ ਖੇਤਾਂ ਨੂੰ ਵੇਖ ਕੇ ਹਰ ਕਿਸਾਨ ਖੁਸ਼ੀ ਨਾਲ ਝੂਮ ਉਠਦਾ ਹੈ। ਐੱਮਡੀ ਮੈਡਮ ਰਣਜੀਤ ਕੌਰ ਸੰਧੂ ਨੇ ਵਿਸਾਖੀ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ’ਤੇ ਚਾਨਣ ਪਾਇਆ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ। ਨਾਲ ਹੀ ਉਨ੍ਹਾਂ ਨੇ ਜਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜ਼ਲੀ ਭੇਟ ਕੀਤੀ। ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਸਾਖੀ ਸਾਨੂੰ ਮਿਹਨਤ, ਖੁਸ਼ਹਾਲੀ ਅਤੇ ਏਕਤਾ ਦਾ ਪਾਠ ਪੜ੍ਹਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੁੜੇ ਰਹਿਣ ਅਤੇ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।