ਐੱਸਐੱਫ਼ਸੀ ਪਬਲਿਕ ਸਕੂਲ ’ਚ ਵਿਸਾਖੀ ਦਾ ਜਸ਼ਨ ਮਨਾਇਆ
ਸ਼ਹਿਰ ਦੀ ਨਾਮਵਰ ਸੰਸਥਾ ਐੱਸਐੱਫ਼ਸੀ
Publish Date: Mon, 13 Apr 2026 03:57 PM (IST)
Updated Date: Tue, 14 Apr 2026 04:01 AM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਨਾਮਵਰ ਸੰਸਥਾ ਐੱਸਐੱਫ਼ਸੀ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚੇ ਪੰਜਾਬੀ ਪਹਿਰਾਵੇ ਵਿਚ ਸਕੂਲ ਪੁੱਜੇ। ਪ੍ਰਿੰਸੀਪਲ ਸ਼ੀਨਮ ਜਿੰਦਲ ਨੇ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਸੀਐੱਮਡੀ ਅਭਿਸ਼ੇਕ ਜਿੰਦਲ ਨੇ ਸਮੂਹ ਸਟਾਫ਼ ਤੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਸਮੇਂ ਬੱਚਿਆਂ ਵੱਲੋਂ ਤਿਉਹਾਰ ਨਾਲ ਸਬੰਧਤ ਵੱਖ ਵੱਖ ਤਰ੍ਹਾਂ ਦੇ ਚਾਰਟ ਤਿਆਰ ਕੀਤੇ ਗਏ ਤੇ ਨਾਲ ਹੀ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ। ਅਖ਼ੀਰ ਵਿਚ ਹਾਜ਼ਰ ਅਧਿਆਪਕਾਂ ਨੇ ਵੀ ਵਿਸਾਖੀ ਤਿਉਹਾਰ ਨਾਲ ਸਬੰਧਤ ਆਪਣੇ ਵਿਚਾਰ ਪੇਸ਼ ਕੀਤੇ।