- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਮੋਗਾ ਡਾ. ਅਸ਼ੋਕ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸ੍ਰੀਮਤੀ ਕ੍ਰਿਸ਼ਨਾ ਦੇਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿੰਗਲਾ ਪਰਿਵਾਰ ਅਤੇ ਉਨ੍ਹਾਂ ਦੇ ਸਨੇਹੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਅਸ਼ੋਕ ਸਿੰਗਲਾ ਅਤੇ ਸਮੁੱਚੇ ਸਿੰਗਲਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡਾ. ਗਿਰੀਸ਼ ਡੋਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਸਿਵਲ ਸਰਜਨ ਦਫ਼ਤਰ ਮੋਹਾਲੀ, ਡਾ. ਜੋਤੀ ਏਸੀਐੱਸ ਮੋਗਾ, ਡਾ. ਰੀਤੂ ਜੈਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਮੋਗਾ, ਅੰਮ੍ਰਿਤ ਸ਼ਰਮਾ ਮੀਡੀਆ ਵਿੰਗ, ਸਿਵਲ ਸਰਜਨ ਦਫ਼ਤਰ ਮੋਹਾਲੀ, ਜਸਜੀਤ ਕੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮੋਗਾ, ਰਾਜੇਸ਼ ਭਾਰਦਵਾਜ ਸੇਵਾਮੁਕਤ ਸੀਨੀਅਰ ਫਾਰਮੇਸੀ ਅਫ਼ਸਰ, ਸੁਮਿਤ ਬਜਾਜ ਕੈਸ਼ੀਅਰ, ਛਤਰਪਾਲ ਸਿੰਘ ਸਿਹਤ ਵਿਭਾਗ ਮੋਗਾ, ਨਵਪ੍ਰੀਤ ਕੌਰ ਸੀਨੀਅਰ ਸਟਾਫ ਨਰਸ, ਅਮਨਦੀਪ ਕੌਰ ਸਟੈਨੋ ਅਤੇ ਸ਼ਾਲੂ ਮਰਵਾਹ ਨੇ ਡਾ. ਅਸ਼ੋਕ ਸਿੰਗਲਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਂ ਦਾ ਵਿਛੋੜਾ ਜ਼ਿੰਦਗੀ ਦਾ ਅਜਿਹਾ ਦੁੱਖ ਹੈ, ਜਿਸ ਨੂੰ ਸ਼ਬਦਾਂ ‘ਚ ਬਿਆਨ ਕਰਨਾ ਬੇਹੱਦ ਮੁਸ਼ਕਲ ਹੈ। ਮਾਂ ਦੀ ਮਮਤਾ, ਪਿਆਰ ਅਤੇ ਅਸੀਸਾਂ ਦੀ ਘਾਟ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਭਾਣੇ ਨੂੰ ਮੰਨਣ ਦਾ ਬਲ ਅਤੇ ਭਾਣਾ ਮੰਨਣ ਦਾ ਹੌਸਲਾ ਪ੍ਰਦਾਨ ਕਰਨ। ਸਿੰਗਲਾ ਪਰਿਵਾਰ ਦੇ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਤਾ ਕ੍ਰਿਸ਼ਨਾ ਦੇਵੀ ਦੀ ਆਤਮਿਕ ਸ਼ਾਂਤੀ ਦੇ ਲਈ ਸ੍ਰੀ ਗਰੜ ਪ੍ਰਾਨ ਦਾ ਅਤੇ ਰਸਮ ਪਗੜੀ ਮਿਤੀ 25 ਅਕਤੂਬਰ ਨੂੰ ਜੀਟੀ ਰੋਡ ਮਾਘੀ ਰਿਜੋਰਟ ਮੋਗਾ ਵਿਖੇ ਹੋਵੇਗੀ।