- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਡੀ ਨਿਹਾਲ ਸਿੰਘ ਵਾਲਾ ਦੇ ਵਿਜੇ ਕੁਮਾਰ ਨੂੰ ਜ਼ਿਲ੍ਹਾ ਮੋਗਾ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਵੱਲੋਂ ਉਨ੍ਹਾਂ ਨੂੰ ਸੌਂਪਿਆ ਗਿਆ। ਇਸ ਮੌਕੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਵਿਜੇ ਕੁਮਾਰ ਨੇ ਪਾਰਟੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰਨਗੇ। ਇਸ ਮੌਕੇ ਜਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਰਕਰ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਨਿਯੁਕਤੀ ਨਾਲ ਮੰਡੀ ਨਿਹਾਲ ਸਿੰਘ ਵਾਲਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰੁਪਿੰਦਰ ਸਿੰਘ ਦੀਦਾਰੇ ਵਾਲਾ, ਅਤਿੰਦਰ ਸਿੰਘ ਦੀਨਾ, ਸਰਪੰਚ ਕੁਲਦੀਪ ਸਿੰਘ ਮਧੇਕੇ ਤੋਂ ਇਲਾਵਾ ਪਾਰਟੀ ਆਗੂ ਹਾਜ਼ਰ ਸਨ।