- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਈ ਭਾਰਤ ਮੋਗਾ ਵੱਲੋਂ ਭਾਰਤ ਸਰਕਾਰ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਮਾਈ ਭਾਰਤ ਮੋਗਾ ਵੱਲੋਂ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਪਹਿਲਕਦਮੀ ਤਹਿਤ ਸੰਵਿਧਾਨ ਦਿਵਸ ਨੂੰ ਸਮਰਪਿਤ ‘ਵਿਕਸਿਤ ਭਾਰਤ ਯੁਵਾ ਸੰਵਾਦ’ ਪ੍ਰੋਗਰਾਮ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਕਰਵਾਇਆ ਗਿਆ। ‘ਨਸ਼ਾ ਮੁਕਤ ਯੁਵਾ, ਵਿਕਸਿਤ ਭਾਰਤ ਲਈ’ ਵਿਸ਼ੇ ’ਤੇ ਕਰਵਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਮਧੂ ਸ਼ਰਮਾ, ਐੱਨਐੱਸਐੱਸ ਅਫ਼ਸਰ ਬਲਵਿੰਦਰ ਕੌਰ ਅਤੇ ਯੂਥ ਆਈਕਨ ਸ਼ਾਲਿਨੀ ਸਾਹਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਯੂਥ ਆਈਕਨ ਸ਼ਾਲਿਨੀ ਸਾਹਨੀ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਵਿਕਸਿਤ ਭਾਰਤ ਦੇ ਸੰਕਲਪ ਅਤੇ ਇਸ ਦੀ ਪ੍ਰਾਪਤੀ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨੌਜਵਾਨਾਂ ਦਾ ਸਿਹਤਮੰਦ, ਸਿੱਖਿਅਤ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਬੇਹੱਦ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੀ ਜਾਗਰੂਕਤਾ ਵੀਡੀਓ ਵੀ ਦਿਖਾਈ ਗਈ। ਸੰਵਿਧਾਨ ਦਿਵਸ ਦੇ ਮੌਕੇ ’ਤੇ ਹਾਜ਼ਰ ਵਿਦਿਆਰਥੀਆਂ ਅਤੇ ਮਹਿਮਾਨਾਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਅਤੇ ਸੰਵਿਧਾਨ ਵਿਚ ਦਰਜ ਲੋਕਤੰਤਰੀ, ਸਮਾਨਤਾ ਅਤੇ ਨਿਆਂ ਦੇ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਸਮਾਗਮ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਵੱਲੋਂ ਸਮੂਹ ਮਹਿਮਾਨਾਂ, ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਰਾਸ਼ਟਰੀ ਗਾਨ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ। ਇਸ ਮੌਕੇ ਪ੍ਰਬੰਧਕਾਂ ਨੇ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੁੜਨ ਅਤੇ ਨਸ਼ਾ ਮੁਕਤ ਭਾਰਤ ਦੇ ਰਾਜਦੂਤ ਬਣ ਕੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਇਸ ਪ੍ਰੋਗਰਾਮ ਵਿਚ ਜਿਲਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਮੋਗਾ ਵਿਸ਼ੇਸ਼ ਤੌਰ ’ਤੇ ਪਹੁੰਚੇ।