- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋਏ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੰਦਰਾਂ ਵਿਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਪੰਜਾਬ ਮਹਾਂਵੀਰ ਦਲ ਵੱਲੋਂ ਲਗਾਏ ਗਏ ਲੰਗਰ ਦਾ ਉਦਘਾਟਨ ਵੀ ਵਿਨੇ ਸ਼ਰਮਾ ਵੱਲੋਂ ਕੀਤਾ ਗਿਆ। ਵਿਨੇ ਸ਼ਰਮਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਦੇਸ਼ ਭਰ ਵਿਚ ਲੋਕਾਂ ਵੱਲੋਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਮਨੁੱਖਤਾ ਨੂੰ ਸੱਚਾਈ, ਧਰਮ, ਨਿਆਂ ਅਤੇ ਭਗਤੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਨੇ ਹਮੇਸ਼ਾ ਆਪਣੇ ਭਗਤਾਂ ਅਤੇ ਸੱਚ ਦੇ ਮਾਰਗ ’ਤੇ ਚੱਲਣ ਵਾਲਿਆਂ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਦਰੋਪਦੀ ਦੀ ਲਾਜ ਬਚਾ ਕੇ ਆਪਣੇ ਭਗਤਾਂ ਪ੍ਰਤੀ ਆਪਣੀ ਰੱਖਿਆ ਭਾਵਨਾ ਦਾ ਪ੍ਰਗਟਾਵਾ ਕੀਤਾ। ਪੰਡਿਤ ਮਹੀਪਾਲ ਦੀ ਅਗਵਾਈ ਹੇਠ ਮੰਦਰ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਵਿਨੇ ਸ਼ਰਮਾ ਨੇ ਸਮਾਗਮ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ ਅਤੇ ਮੰਦਰ ਵਿਚ ਮੱਥਾ ਟੇਕ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।