9 ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਵਸ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ
Publish Date: Wed, 28 Oct 2026 03:51 PM (IST)
Updated Date: Thu, 29 Oct 2026 04:01 AM (IST)
ਸ੍ਰੀ ਗੁਰੂ ਗਰੰਥ ਸਾਹਿਬ ਦੇ ਭੋਗ ਉਪਰੰਤ ਸੱਜੇਗਾ ਦੀਵਾਨ, ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਹੋਣਗੇ ਮੁੱਖ ਮਹਿਮਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵੱਲੋਂ ਸ੍ਰਿਸ਼ਟੀ ਤੇ ਕਲਾ ਦੇ ਨਿਰਮਾਤਾ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਨ ਵੱਖ ਵੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ 9 ਨਵੰਬਰ ਨੂੰ ਮਨਾਇਆ ਜਾਵੇਗਾ। ਇਹ ਫੈਸਲਾ ਹਰਮੇਲ ਸਿੰਘ ਡਰੋਲੀ ਪ੍ਰਧਾਨਗੀ ਹੇਠ ਹੋਈ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਸ੍ਰੀ ਗੁਰੂ ਗਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਉਪਰੰਤ ਬੀਬੀਆਂ ਦਾ ਜੱਥਾ ਵਿਸ਼ਵਕਰਮਾ ਭਵਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਪਰਮਜੀਤ ਸਿੰਘ ਹਜੂਰੀ ਰਾਗੀ ਦੇ ਜੱਥੇ ਵੱਲੋਂ ਕੀਰਤਨ ਕੀਤਾ ਜਾਵੇਗਾ। ਹਾਕਮ ਸਿੰਘ ਚੀਮਾ ਦੇ ਢਾਡੀ ਜੱਥੇ ਵੱਲੋਂ ਵਿਸ਼ਵਕਰਮਾ ਜੀ ਜੀਵਨ ਅਤੇ ਇਤਿਹਾਸਕ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਸਮਾਗਮ ਸਰਬਜੀਤ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਹਲਕਾ ਫਰੀਦਕੋਟ ਤੇ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ ਮੁੱਖ ਮਹਿਮਾਨ ਵਜੋਂ ਸਾਮਲ ਹੋਣਗੇ, ਉਨ੍ਹਾਂ ਦੇ ਨਾਲ ਡਾ. ਹਰਜੋਤ ਕਮਲ ਸਾਬਕਾ ਵਿਧਾਇਕ, ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ, ਮਾਲਵਿਕਾ ਸੂਦ ਸੱਚਰ ਹਲਕਾ ਇਚਾਰਜ ਕਾਂਗਰਸ, ਰਜਿੰਦਰ ਸਿੰਘ ਡੱਲਾ ਵਿਸ਼ੇਸ ਮਹਿਮਾਣ ਹੋਣਗੇ। ਹਰਮੇਲ ਸਿੰਘ ਡਰੋਲੀ ਪ੍ਰਧਾਨ, ਸੋਹਣ ਸਿੰਘ ਸੱਗੂ ਸਰਪ੍ਰਸਤ, ਰਾਜਾ ਸਿੰਘ ਭਾਰਤਵਾਲੇ, ਮਾਸਟਰ ਇੰਦਰਜੀਤ ਸਿੰਘ, ਕੁਲਵੰਤ ਸਿੰਘ ਰਾਮਗੜ੍ਹੀਆ, ਕੁਲਦੀਪ ਸਿੰਘ ਕਲਸੀ, ਚਰਨਜੀਤ ਸਿੰਘ, ਬਚਿੱਤਰ ਸਿੰਘ ਕਲਸੀ, ਗੁਰਨਾਮ ਸਿੰਘ ਲਵਲੀ ਮਹਿੰਦਰ ਸਿੰਘ ਕਲਸੀ, ਜਸਪਾਲ ਸਿੰਘ ਲੁਹਾਰਾ, ਮੱਖਣ ਸਿੰਘ ਤੇ ਹੋਰ ਮੈਂਬਰਾਂ ਨੇ ਸੱਦਾ ਪੱਤਰ ਜਾਰੀ ਕੀਤਾ।