ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਵੋਟ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਹਰ ਇੱਕ ਯੋਗ ਉਮੀਦਵਾਰ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਇਸਦੀ ਉਚਿੱਤ ਵਰਤੋਂ ਕਰਨੀ ਚਾਹੀਦੀ ਹੈ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੇੈਕਸ ਵਿਖੇ ਵੋਟਰ ਰਜਿਸਟੇ੍ਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਉਨਾਂ੍ਹ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2021 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 18 ਤੋ 21 ਸਾਲ ਉਮਰ ਵਰਗ ਦੇ ਨੌਜਵਾਨਾ ਦੀ ਵੱਧ ਤੋਂ ਵੱਧ ਵੋਟਰ ਰਜਿਸਟੇ੍ਸ਼ਨ ਕਰਨ ਦੇ ਮਕਸਦ ਵਜੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵੋਟਰ ਰਜਿਸਟੇ੍ਸ਼ਨ ਕੈਂਪ ਲਗਾਇਆ ਗਿਆ। ਉਨਾਂ੍ਹ ਕਿਹਾ ਕਿ ਵੋਟ ਬਣਾਉਣ ਅਤੇ ਇਸ ਵਿੱਚ ਸੋਧ ਦੀ ਪ੍ਰਕਿਰਿਆ ਨੂੰ ਡਿਜ਼ੀਟਲ ਕਰ ਦਿੱਤਾ ਗਿਆ ਹੈ ਤਾਂ ਕਿ ਕੋਈ ਵੀ ਚਾਹਵਾਨ ਘਰ ਬੈਠੇ ਆਪਣੀ ਵੋਟ ਬਣਾਉਣ ਲਈ ਅਪਲਾਈ ਕਰ ਸਕੇ ਅਤੇ ਇਸ ਵਿੱਚ ਸੋਧ ਵੀ ਘਰ ਬੈਠਿਆਂ ਆਨਲਾਈਨ ਕਰਵਾ ਸਕੇ। ਇਸ ਕੈਂਪ ਦੌਰਾਨ ਜਿਲ੍ਹਾ ਚੋਣ ਦਫਤਰ ਮੋਗਾ ਦੇ ਚੋਣ ਕਾਨੂੰਗੋ ਅਤੇ 1950 ਦੇ ਸਟਾਫ ਵੱਲੋਂ ਨਵੀਆਂ ਵੋਟਾਂ ਬਣਾਉਣ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਕੈਂਪ ਦੌਰਾਨ ਨਵੀਆਂ ਵੋਟਾਂ ਬਣਵਾਉਣ ਆਏ ਵੋਟਰਾਂ ਦੇ ਫਾਰਮ ਭਰਵਾਏ ਗਏ ਅਤੇ ਆਪਣੀ ਵੋਟ ਵਿੱਚ ਦਰੁੱਸਤੀ ਲਈ ਆਏ ਨੌਜਵਾਨਾਂ ਦੀ ਵੀ ਸਹਾਇਤਾ ਕੀਤੀ ਗਈ। ਇਸ ਕੈਂਪ ਵਿੱਚ ਆਏ ਨੌਜਵਾਨਾਂ ਦੇ ਮੋਬਾਇਲ ਫੋਨਾਂ ਵਿੱਚ ਆਪਣੀ ਵੋਟ ਖੁਦ ਰਜਿਸਟਰਡ ਕਰਨ ਸਬੰਧੀ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਵਾਇਆ ਗਿਆ ਅਤੇ ਵੋਟ ਰਜਿਸਟਰ ਕਰਨ ਬਾਰੇ ਅਤੇ ਐਨ.ਵੀ.ਐਸ.ਪੀ ਪੋਰਟਲ ਤੇ ਈ-ਐਪਿਕ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਜਿਕਰਯੋਗ ਹੈ ਕਿ ਅੱਜ ਇਹ ਇਹ ਕੈਂਪ ਉਪ ਮੰਡਲ ਮੈਜਿਸਟਰੇਟ ਮੋਗਾ ਅਤੇ ਧਰਮਕੋਟ ਦੇ ਦਫਤਰਾਂ ਵੱਲੋਂ ਤਹਿਸੀਲ ਪੱਧਰ ਤੇ ਵੀ ਲਗਾਏ ਗਏ ਹਨ।