ਕੈਪਸ਼ਨ : ਵੋਟਰ ਵੈਰੀਿਫ਼ਕੇਸ਼ਨ ਪ੍ਰਰੋਗਰਾਮ ਦੌਰਾਨ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਵੀਪ ਦੇ ਜ਼ਿਲ੍ਹਾ ਇੰਚਾਰਜ ਬਲਵਿੰਦਰ ਸਿੰਘ।

ਨੰਬਰ : 20 ਮੋਗਾ 2 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੋਟਰ ਸੂਚੀ ਨੂੰ ਸੌ ਫੀਸਦੀ ਸ਼ੁੱਧ ਬਣਾਉਣ ਤੇ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ਸੰਭਾਵਿਤ ਵੋਟਰਾਂ ਸਬੰਧੀ ਸੂਚਨਾ ਤਿਆਰ ਕਰਨ ਲਈ ਇਲੈਕਟੋਰਲ ਵੈਰੀਿਫ਼ਕੇਸ਼ਨ ਪ੍ਰਰੋਗਰਾਮ (ਈ.ਵੀ.ਪੀ.) 1 ਸਤੰਬਰ ਤੋਂ 15 ਅਕਤੂਬਰ, 2019 ਤਕ ਚਲਾਇਆ ਜਾ ਰਿਹਾ ਹੈ। ਇਸ ਪ੍ਰਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਹਿੱਤ ਕੈਂਪ ਵੀ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਰੇਲਵੇ ਸਟੇਸ਼ਨ ਅਤੇ ਡਾਕਘਰ ਮੋਗਾ ਵਿਖੇ ਕੈਂਪ ਲਗਾ ਕੇ ਕ੍ਮਚਾਰੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਵੀਪ ਦੇ ਜ਼ਿਲ੍ਹਾ ਇੰਚਾਰਜ ਬਲਵਿੰਦਰ ਸਿੰਘ ਨੇ ਇਸ ਪ੍ਰਰੋਗਰਾਮ ਦੀ ਮਹੱਤਤਾ ਦੇ ਮੱਦੇਨਜ਼ਰ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੈਸ਼ਨਲ ਵੋਟਰ ਸਰਵਿਸ ਪੋਰਟਲ (ਐਨ.ਵੀ.ਐਸ.ਪੀ.) ਜਾਂ ਵੋਟਰ ਹੈਲਪਲਾਇਨ ਮੋਬਾਈਲ ਐਪ ਰਾਹੀਂ ਵੀ ਆਪਣੀ ਵੋਟ ਨੂੰ ਚੈਕ ਕਰ ਸਕਦੇ ਹਨ ਤੇ ਆਪਣੀ ਵੋਟ 'ਚ ਕਿਸੇ ਵੀ ਤਰ੍ਹਾਂ ਦੀ ਤੁਰੱਟੀ ਵੀ ਦੂਰ ਕੀਤੀ ਜਾ ਸਕਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਵੋਟਰ ਆਪਣੇ ਘਰ ਬੈਠ ਕੇ ਜਾਂ ਆਪਣੇ ਸਮਾਰਟ ਫੋਨ ਰਾਹੀਂ ਆਨ-ਲਾਇਨ ਖੁਦ ਦੀ ਵੋਟ ਅਤੇ ਆਪਣੇ ਪਰਿਵਾਰ ਦੀਆਂ ਵੋਟਾਂ ਐਨ.ਵੀ.ਐਸ.ਪੀ. ਪੋਰਟਲ ਜਾਂ ਵੋਟਰ ਹੈਲਪਲਾਇਨ ਮੋਬਾਈਲ ਐਪ ਰਾਹੀਂ ਵੈਰੀਫਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੋਟਰ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਨੂੰ ਖ਼ੁਦ ਦੂਰ ਕਰ ਸਕਦੇ ਹਨ।