ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਿੰਗ ਦਾ ਆਗਾਜ਼, ਨੌਜਵਾਨਾਂ 'ਚ ਭਾਰੀ ਕ੍ਰੇਜ਼; ਵੋਟਰਾਂ ਦੀਆਂ ਲੱਗੀਆਂ ਲਾਈਨਾਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਲਈ ਐਤਵਾਰ ਨੂੰ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਰਜਿਸਟਰਡ ਗ੍ਰੈਜੂਏਟ ਹਲਕੇ ਲਈ ਪੰਜਾਬ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਰਜਿਸਟਰਡ ਗ੍ਰੈਜੂਏਟ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਰਹੇ ਹਨ। ਚੋਣਾਂ ਨੂੰ ਲੈ ਕੇ ਖਾਸ ਕਰਕੇ ਨੌਜਵਾਨਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Publish Date: Sun, 20 Sep 2026 11:11 AM (IST)
Updated Date: Sun, 20 Sep 2026 11:12 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ - ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਲਈ ਐਤਵਾਰ ਨੂੰ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਰਜਿਸਟਰਡ ਗ੍ਰੈਜੂਏਟ ਹਲਕੇ ਲਈ ਪੰਜਾਬ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਰਜਿਸਟਰਡ ਗ੍ਰੈਜੂਏਟ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਰਹੇ ਹਨ। ਚੋਣਾਂ ਨੂੰ ਲੈ ਕੇ ਖਾਸ ਕਰਕੇ ਨੌਜਵਾਨਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਮੋਗਾ ਸ਼ਹਿਰ ਵਿੱਚ ਵੀ ਵੋਟਿੰਗ ਲਈ ਵੱਖ-ਵੱਖ ਥਾਵਾਂ ’ਤੇ ਪ੍ਰਬੰਧ ਕੀਤੇ ਗਏ ਹਨ। ਗੁਰੂ ਨਾਨਕ ਕਾਲਜ, ਡੀ.ਐੱਮ. ਕਾਲਜ, ਐੱਸ.ਡੀ. ਕਾਲਜ ਫਾਰ ਵੂਮੈਨ ਅਤੇ ਐੱਸ.ਡੀ. ਸਕੂਲ ਸਮੇਤ ਹੋਰ ਥਾਵਾਂ ’ਤੇ ਰਜਿਸਟਰਡ ਗ੍ਰੈਜੂਏਟ ਵੋਟਰਾਂ ਲਈ ਪੋਲਿੰਗ ਕੇਂਦਰ ਬਣਾਏ ਗਏ ਹਨ। ਵੋਟਰ ਆਪਣੇ ਪਸੰਦੀਦਾ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਲਈ ਪੋਲਿੰਗ ਕੇਂਦਰਾਂ ’ਤੇ ਪਹੁੰਚ ਰਹੇ ਹਨ।
ਵੋਟਿੰਗ ਪ੍ਰਕਿਰਿਆ ਦੌਰਾਨ ਵੋਟਰਾਂ ਦੀ ਪਛਾਣ ਅਤੇ ਚੋਣ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ। ਯੂਨੀਵਰਸਿਟੀ ਦੇ ਰਜਿਸਟਰਡ ਗ੍ਰੈਜੂਏਟਾਂ ਤੋਂ ਇਲਾਵਾ ਸੈਨੇਟ ਦੀਆਂ ਹੋਰ ਸ਼੍ਰੇਣੀਆਂ ਲਈ ਵੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸੈਨੇਟ ਪੰਜਾਬ ਯੂਨੀਵਰਸਿਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਵੋਟਿੰਗ ਮੁਕੰਮਲ ਹੋਣ ਤੋਂ ਬਾਅਦ ਨਿਰਧਾਰਤ ਚੋਣ ਪ੍ਰਕਿਰਿਆ ਅਨੁਸਾਰ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।