- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਦੀਆਂ ਦੋ ਨਗਰ ਕੌਂਸਲਾਂ

ਦੋਵਾਂ ਨਗਰ ਕੌਂਸਲਾਂ ‘ਚ 63.71 ਫ਼ੀਸਦੀ ਹੋਈ ਪੋਲਿੰਗ, ਧਰਮਕੋਟ ’ਚ ਵੋਟਿੰਗ ਦਾ ਅੰਕੜਾ ਸਭ ਤੋਂ ਵੱਧ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਜ਼ਿਲ੍ਹਾ ਮੋਗਾ ਦੀਆਂ ਦੋ ਨਗਰ ਕੌਂਸਲਾਂ ਧਰਮਕੋਟ ਅਤੇ ਬਾਘਾਪੁਰਾਣਾ ਵਿਚ 28 ਨਵੰਬਰ ਸ਼ਨੀਵਾਰ ਨੂੰ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਕਰਵਾਈ ਗਈ ਇਸ ਚੋਣ ਪ੍ਰਕਿਰਿਆ ਦੌਰਾਨ ਦੋਵਾਂ ਨਗਰ ਕੌਂਸਲਾਂ ਦੇ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਦੋਵਾਂ ਨਗਰ ਕੌਂਸਲਾਂ ਵਿਚ ਕੁੱਲ 63.71 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ। ਚੋਣਾਂ ਦੌਰਾਨ ਧਰਮਕੋਟ ਅਤੇ ਬਾਘਾਪੁਰਾਣਾ ਵਿਚ ਵੋਟਰਾਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ। ਹਾਲਾਂਕਿ ਦੋਵਾਂ ਨਗਰ ਕੌਂਸਲਾਂ ਵਿਚ ਵੋਟਿੰਗ ਦਾ ਅੰਕੜਾ ਵੱਖ-ਵੱਖ ਰਿਹਾ। ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਵਿਚ 69.24 ਫ਼ੀਸਦੀ ਵੋਟਿੰਗ ਹੋਈ, ਜਦਕਿ ਬਾਘਾਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਵਿਚ 61.37 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਤਰ੍ਹਾਂ ਵੋਟਿੰਗ ਪ੍ਰਤੀਸ਼ਤਤਾ ਦੇ ਮਾਮਲੇ ਵਿਚ ਧਰਮਕੋਟ ਨਗਰ ਕੌਂਸਲ ਅੱਗੇ ਰਹੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਦੋਵਾਂ ਨਗਰ ਕੌਂਸਲਾਂ ਵਿਚ ਚੋਣਾਂ ਲਈ ਕੀਤੇ ਗਏ ਪ੍ਰਬੰਧਾਂ ਸਦਕਾ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਗਈ। ਇਨ੍ਹਾਂ ਚੋਣਾਂ ਨੂੰ ਲੈ ਕੇ ਸਥਾਨਕ ਸਿਆਸੀ ਹਲਕਿਆਂ ਵਿਚ ਵੀ ਕਾਫ਼ੀ ਸਰਗਰਮੀ ਦੇਖਣ ਨੂੰ ਮਿਲੀ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਸਮਰਥਕਾਂ ਵੱਲੋਂ ਆਪੋ-ਆਪਣੇ ਵਾਰਡਾਂ ਵਿਚ ਵੋਟਿੰਗ ਦੌਰਾਨ ਲੋਕਾਂ ਨਾਲ ਸੰਪਰਕ ਬਣਾਇਆ ਗਿਆ। ਹੁਣ ਸਾਰਿਆਂ ਦੀਆਂ ਨਜ਼ਰਾਂ ਚੋਣ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ, ਜਿਨ੍ਹਾਂ ਤੋਂ ਪਤਾ ਲੱਗੇਗਾ ਕਿ ਦੋਵਾਂ ਨਗਰ ਕੌਂਸਲਾਂ ਵਿਚ ਕਿਸ ਪਾਰਟੀ ਜਾਂ ਉਮੀਦਵਾਰ ਨੂੰ ਲੋਕਾਂ ਦਾ ਸਮਰਥਨ ਮਿਲਿਆ ਹੈ। ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਧਰਮਕੋਟ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵੋਟਰਾਂ ਨ। ਅਮਨ ਅਮਾਨ ਅਤੇ ਸਾਂਤੀ ਨਾਲ ਵੋਟਾਂ ਦਾ ਕੰਮ ਨੇਪਰੇ ਚਾੜਿਆ ਹੈ ਇਹ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਕੀਤੇ ਪੁਖਤਾ ਪ੍ਰਬੰਧ ਹਨ। ਉਨ੍ਹਾਂ ਸਥਾਨਕ ਪ੍ਰਸਾਸ਼ਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਵੋਟਾਂ ਦੌਰਾਨ ਇਨਸਾਫ਼ ਪਸੰਦ ਲੋਕਾਂ ਲਈ ਚੰਗੇ ਪ੍ਰਬੰਧਕ ਕੀਤੇ ਹੋਏ ਸਨ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਬਾਘਾਪੁਰਾਣਾ ਵਿਚ ਨਗਰ ਪੰਚਾਇਤ ਦੀਆਂ ਹੋਈਆਂ ਚੋਣਾ ਵਿਚ ਸੱਚ ਦੀ ਜਿੱਤ ਹੋਵੇਗੀ ਅਤੇ ਆਮ ਵੋਟਾਂ ਨੇ ਬਿਨ੍ਹਾਂ ਕਿਸੇ ਖੌਫ ਤੋਂ ਜਿਸ ਤਰ੍ਹਾਂ ਵੋਟਾਂ ਪਾਈਆਂ ਹਨ ਉਸ ਤੋਂ ਸਾਬਤ ਹੁੰਦਾ ਹੈ ਕਿ ਨਤੀਜੇ ਸ੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਆਉਣਗੇ।
ਡੀਸੀ ਤੇ ਐੱਸਐੱਸਪੀ ਨੇ ਲਿਆ ਜਾਇਜ਼ਾ
ਬਾਘਾਪੁਰਾਣਾ ਵਿਖੇ ਨਗਰ ਪੰਚਾਇਤ ਦੀਆਂ ਚੋਣਾ ਦੌਰਾਨ ਡੀਸੀ ਸਾਗਰ ਸੇਤੀਆ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਜਾਇਜ਼ਾ ਲੈਦਿਆਂ ਕਿਹਾ ਕਿ ਮਾਣਯੋਗ ਅਦਾਲਤ ਦੇ ਹੁਕਮਾ ਤੇ ਵੋਟਾਂ ਨੂੰ ਪੂਰੇ ਅਮਨ ਅਮਾਨ ਨਾਲ ਨੇਪਰੇ ਚਾੜਿਆ ਹੈ, ਉਨ੍ਹਾਂ ਵੋਟਰਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਵੋਟਾਂ ਸਮੇਂ ਪੂਰੀ ਤਰ੍ਹਾਂ ਸ਼ਾਂਤੀ ਬਣਾਈ ਰੱਖੀ।