ਸ਼ਹੀਦੀ ਦਿਵਸ ’ਤੇ ਦਿੱਤੀ ਨਿੱਘੀ ਸ਼ਰਧਾਂਜਲੀ
23 ਮਾਰਚ 1931 ਨੂੰ ਅੱਜ ਦੇ ਦਿਨ
Publish Date: Mon, 23 Mar 2026 03:42 PM (IST)
Updated Date: Tue, 24 Mar 2026 03:59 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: 23 ਮਾਰਚ 1931 ਨੂੰ ਅੱਜ ਦੇ ਦਿਨ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਮਹਾਂ ਨਾਇਕਾਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਦੀ ਜੇਲ੍ਹ ਵਿਚ ਫਾਂਸੀ ਦੇ ਦਿੱਤੀ ਗਈ ਸੀ ਅਤੇ ਉਨ੍ਹਾਂ ਦਾ ਸੰਸਕਾਰ ਫ਼ਿਰੋਜ਼ਪੁਰ ਵਿਖੇ ਸਤਲੁਜ ਨਦੀ ਕੰਢੇ ਹੁਸੈਨੀਵਾਲਾ ਵਿਖੇ ਕੀਤਾ ਗਿਆ ਸੀ। ਇੰਨ੍ਹਾਂ ਅਮਰ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਵਿਜੇ ਧੀਰ ਐਡਵੋਕੇਟ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ ਨੇ ਈ ਰਿਕਸ਼ਾ ਮਜ਼ਦੂਰ ਸੰਘ ਦੇ ਅਹਾਤੇ ਵਿਚ ਇਕ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਅਤੇ ਇਨ੍ਹਾਂ ਤਿੰਨਾਂ ਮਹਾਨ ਅਮਰ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਟ ਕੀਤੇ। ਇਸ ਮੌਕੇ ਸਮੂਹ ਮਜ਼ਦੂਰ ਜਥੇਬੰਦੀਆਂ ਦੇ ਮੈਂਬਰਾਂ ਨੇ ਅਮਰ ਸ਼ਹੀਦ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਤਿੰਨਾਂ ਸ਼ਹੀਦਾਂ ਦੇ ਮਹਾਨ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਸੰਕਲਪ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ ਐਡਵੋਕੇਟ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨੇ ਇਨ੍ਹਾਂ ਅਮਰ ਸ਼ਹੀਦਾਂ ਨੂੰ ਆਪਣੇ ਨਿੱਘੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਨ੍ਹਾਂ ਦੇਸ਼ ਭਗਤਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਕੰਮ ਕਰਨ ਦਾ ਸਾਨੂੰ ਸੰਕਲਪ ਲੈਣਾ ਹੋਵੇਗਾ। ਇਸ ਮੌਕੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕਰਨਾ ਚਾਹੁੰਦੇ ਸਨ। ਇਨ੍ਹਾਂ ਸ਼ਹੀਦਾਂ ਨੂੰ ਆਪਣੀ ਨਿੱਘੀ ਸ਼ਰਧਾਂਜਲੀ ਦਿੰਦਿਆਂ ਧੀਰ ਨੇ ਕਿਹਾ ਕਿ ਇਨ੍ਹਾਂ ਅਮਰ ਸ਼ਹੀਦਾਂ ਨੇ 2 ਫਰਵਰੀ 1931 ਨੂੰ ਭਾਰਤੀ ਇਨਕਲਾਬ ਦੇ ਪ੍ਰੋਗਰਾਮ ਦਾ ਖਰੜਾ ਜੇਲ੍ਹ ਅੰਦਰੋਂ ਤਿਆਰ ਕਰਕੇ ਜੇਲ੍ਹ ਤੋਂ ਬਾਹਰ ਆਪਣੇ ਸਾਥੀਆਂ ਨੂੰ ਭੇਜਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਤੋਂ ਸ਼ੰਕਰ ਪ੍ਰਧਾਨ, ਅਰੁਣ ਬੋਹਤ ਜਨਰਲ ਸਕੱਤਰ, ਨਰਿੰਦਰ ਸਿੰਘ ਬਲਖੰਡੀ, ਕੁਲਬੀਰ ਸਿੰਘ ਮੀਤ ਪ੍ਰਧਾਨ, ਦਵਿੰਦਰ ਸਿੰਘ, ਗੁਰਮੀਤ ਸਿੰਘ, ਅੰਗਰੇਜ਼ ਸਿੰਘ, ਸੋਨੂੰ , ਰਾਜਵੀਰ ਸਿੰਘ , ਈ ਰਿਕਸ਼ਾ ਮਜ਼ਦੂਰ ਸੰਘ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਜਸਵਿੰਦਰ ਸਿੰਘ ਡੱਡ, ਜਨਰਲ ਸਕੱਤਰ ਮੇਜਰ ਸਿੰਘ ਲੰਡੇ ਕੇ, ਰਜਿੰਦਰ ਕਾਲਾ, ਗੁਰਚਰਨ ਸਿੰਘ, ਸੁਖਦੇਵ ਸਿੰਘ, ਜਸਵੰਤ ਸਿੰਘ ਜੱਸਾ, ਰਿੰਪੀ, ਮਦਨ ਲਾਲ, ਬੱਬੂ, ਗੁਰਚਰਨ ਸਿੰਘ ਬਹੋਨਾ, ਮਾਲਵਾ ਰੇਹੜੀ ਵਰਕਰਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਲਾਲ, ਮਿਉਂਸਪਲ ਇੰਪਲਾਈਜ਼ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ, ਐੱਲਪੀਜੀ ਗੈਸ ਸਪਲਾਈ ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਬਚਨ ਰਾਓ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।