ਛੱਪੜ ਦੇ ਪਾਣੀ ਵਰਗੀ ਨਲਕਿਆਂ 'ਚੋਂ ਆ ਰਹੀ ਸਪਲਾਈ! ਮੋਗਾ 'ਚ ਪੀਣ ਵਾਲੇ ਗੰਦੇ ਪਾਣੀ ਕਾਰਨ ਬੀਮਾਰੀਆਂ ਦਾ ਖ਼ਤਰਾ ਵਧਿਆ ਸ਼ਹਿਰ ਦੇ ਸੂਰਜ ਨਗਰ ਉੱਤਰੀ ਇਲਾਕੇ ਵਿੱਚ ਅੱਜ ਸਵੇਰੇ ਨਗਰ ਨਿਗਮ ਵੱਲੋਂ ਕੀਤੀ ਗਈ ਪੀਣ ਵਾਲੇ ਪਾਣੀ ਦੀ ਸਪਲਾਈ ਦੌਰਾਨ ਪਾਣੀ ਦੀ ਮਾੜੀ ਹਾਲਤ ਸਾਹਮਣੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਵਾਸੀਆਂ ਅਨੁਸਾਰ ਸਪਲਾਈ ਦੌਰਾਨ ਆ ਰਿਹਾ ਪਾਣੀ ਇੰਨਾ ਗੰਦਾ ਦਿਖਾਈ ਦੇ ਰਿਹਾ ਸੀ ਕਿ ਉਹ ਛੱਪੜ ਦੇ ਪਾਣੀ ਵਰਗਾ ਲੱਗ ਰਿਹਾ ਸੀ। ਇਸ ਕਾਰਨ ਲੋਕਾਂ ਵਿੱਚ ਪਾਣੀ ਦੀ ਗੁਣਵੱਤਾ ਅਤੇ ਸਿਹਤ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ।
Publish Date: Wed, 28 Oct 2026 11:24 AM (IST)
Updated Date: Wed, 28 Oct 2026 11:26 AM (IST)
ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਮੋਗਾ : ਸ਼ਹਿਰ ਦੇ ਸੂਰਜ ਨਗਰ ਉੱਤਰੀ ਇਲਾਕੇ ਵਿੱਚ ਅੱਜ ਸਵੇਰੇ ਨਗਰ ਨਿਗਮ ਵੱਲੋਂ ਕੀਤੀ ਗਈ ਪੀਣ ਵਾਲੇ ਪਾਣੀ ਦੀ ਸਪਲਾਈ ਦੌਰਾਨ ਪਾਣੀ ਦੀ ਮਾੜੀ ਹਾਲਤ ਸਾਹਮਣੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਵਾਸੀਆਂ ਅਨੁਸਾਰ ਸਪਲਾਈ ਦੌਰਾਨ ਆ ਰਿਹਾ ਪਾਣੀ ਇੰਨਾ ਗੰਦਾ ਦਿਖਾਈ ਦੇ ਰਿਹਾ ਸੀ ਕਿ ਉਹ ਛੱਪੜ ਦੇ ਪਾਣੀ ਵਰਗਾ ਲੱਗ ਰਿਹਾ ਸੀ। ਇਸ ਕਾਰਨ ਲੋਕਾਂ ਵਿੱਚ ਪਾਣੀ ਦੀ ਗੁਣਵੱਤਾ ਅਤੇ ਸਿਹਤ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ।
ਇਸ ਮੌਕੇ ਜਗਵਿੰਦਰ ਸਿੰਘ ਧਾਲੀਵਾਲ ਪ੍ਰਧਾਨ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਇਸ ਦੀ ਸਾਫ਼-ਸੁਥਰੀ ਤੇ ਸੁਰੱਖਿਅਤ ਸਪਲਾਈ ਯਕੀਨੀ ਬਣਾਉਣਾ ਨਗਰ ਨਿਗਮ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੇ ਗੰਦੇ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਲੋਕਾਂ ਦੀ ਸਿਹਤ ਵਿਗੜਨ ਦਾ ਖ਼ਤਰਾ ਵਧ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਕਰਵਾਈ ਜਾਵੇ। ਪਾਣੀ ਦੇ ਨਮੂਨੇ ਲੈ ਕੇ ਉਨ੍ਹਾਂ ਦੀ ਜਾਂਚ ਕਰਵਾਈ ਜਾਵੇ ਅਤੇ ਗੰਦਗੀ ਆਉਣ ਦੇ ਕਾਰਨਾਂ ਦਾ ਪਤਾ ਲਗਾ ਕੇ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਾਣੀ ਦੀ ਗੁਣਵੱਤਾ ਯਕੀਨੀ ਨਹੀਂ ਬਣਦੀ, ਉਦੋਂ ਤੱਕ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਇਲਾਕਾ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਣਾਲੀ ਦੀ ਜਾਂਚ ਕਰਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦੇ ਖ਼ਤਰੇ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਕਾਲੀ ਪਾਸਵਾਨ, ਸੂਰਜ ਪਾਸਵਾਨ, ਪੰਮਾ, ਸ਼ਿੰਦਰ ਕੌਰ, ਰਾਹੁਲ ਪਾਸਵਾਨ, ਸੁਹੇਲ ਪਾਸਵਾਨ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।