ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਬਲਿਦਾਨ ਦਿਵਸ ਮਨਾਇਆ
ਭਾਰਤ ਦੀ ਅਜ਼ਾਦੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਬਲਿਦਾਨ ਦਿਵਸ ਮਨਾਇਆ
Publish Date: Fri, 30 Jan 2026 03:56 PM (IST)
Updated Date: Sat, 31 Jan 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸਡੀਐੱਮ. ਮੋਗਾ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਧਾਂਜ਼ਲੀਆਂ ਭੇਂਟ ਕਰਕੇ ਸ਼ਹੀਦ ਦਿਵਸ ਮਨਾਇਆ ਗਿਆ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸਮੇਂ ਸਹਾਇਕ ਕਮਿਸ਼ਨਰ ਹਿਤੇਸ਼ਵੀਰ ਗੁਪਤਾ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ, ਸੁਪਰਡੈਂਟ ਗਰੇਡ-1 ਡਿਪਟੀ ਕਮਿਸ਼ਨਰ ਦਫ਼ਤਰ ਜੋਗਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਕਰਮਚਾਰੀ ਹਾਜ਼ਰ ਸਨ। ਸੀਨੀਅਰ ਅਧਿਕਾਰੀਆਂ ਵੱਲੋਂ ਮਹਾਮਤਾ ਗਾਂਧੀ ਦੀ ਤਸਵੀਰ ’ਤੇ ਫੁੱਲ ਅਰਪਣ ਕਰਕੇ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ। ਸਟਾਫ਼ ਨੂੰ ਸੰਬੋਧਨ ਕਰਦਿਆਂ ਐੱਸਡੀਐੱਮ ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ’ਤੇ ਮਾਣ ਹੋਣਾ ਚਾਹੀਦਾ ਹੈ, ਜਿਨਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਅਜ਼ਾਦ ਫਿਜ਼ਾ ਵਿਚ ਸਾਹ ਲੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ। ਸਹਾਇਕ ਕਮਿਸ਼ਨਰ ਹਿਤੇਸ਼ ਵੀਰ ਗੁਪਤਾ ਨੇ ਦੱਸਿਆ ਕਿ ਇਹ ਦਿਨ ਖਾਸ ਤੌਰ ’ਤੇ ਮਹੱਤਵਪੂਰਨ ਤਾਂ ਵੀ ਹੈ ਕਿਉਂਕਿ ਇਹ ਮਹਾਤਮਾ ਗਾਂਧੀ ਦੀ ਹੱਤਿਆ ਦੀ ਯਾਦ ਦਿਵਾਉਂਦਾ ਹੈ। 1948 ਵਿਚ ਬਿਰਲਾ ਹਾਊਸ ਵਿਚ ਗਾਂਧੀ ਸਮਿ੍ਰਤੀ ਵਿਖੇ ਸ਼ਾਮ ਦੀ ਪ੍ਰਾਰਥਨਾ ਦੌਰਾਨ, ਨੱਥੂਰਾਮ ਗੋਡਸੇ ਨੇ ਗਾਂਧੀ ਦੀ ਹੱਤਿਆ ਕਰ ਦਿੱਤੀ। ਭਾਰਤ ਦੇ ਮੁਕਤੀ ਸੰਘਰਸ਼ ਵਿਚ ਇਕ ਪ੍ਰਮੁੱਖ ਹਸਤੀ, ਮਹਾਤਮਾ ਗਾਂਧੀ ਨੇ ਬ੍ਰਿਟਿਸ਼ ਸ਼ਾਸਨ ਤੋਂ ਅਜ਼ਾਦੀ ਪ੍ਰਾਪਤ ਕਰਨ ਲਈ ਅਹਿੰਸਾ ਅਤੇ ਸ਼ਾਂਤੀਪੂਰਨ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ।