ਪੁਰਾਣੀ ਪੈਨਸ਼ਨ ਬਹਾਲੀ ਲਈ ‘ਆਪ’ ਪ੍ਰਧਾਨ ਅਰੋੜਾ ਦਾ ਰਿਹਾਇਸ਼ ਦਾ ਘਿਰਾਓ 29 ਨੂੰ 2022 ਵਿਚ ਸਰਕਾਰ ਬਣਨ ਤੋਂ
Publish Date: Tue, 24 Nov 2026 03:41 PM (IST)
Updated Date: Tue, 24 Nov 2026 03:43 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: 2022 ਵਿਚ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਹਾਲੇ ਤੱਕ ਆਪਣਾ ਅਮਲੀ ਰੂਪ ਨਹੀਂ ਲੈ ਸਕਿਆ, ਜਿਸ ਕਰ ਕੇ ਮੁਲਾਜਮ ਆਪਣੀ ਇਸ ਮੰਗ ਨੂੰ ਲੈ ਕੇ ਪਿਛਲੇ ਪੰਜ ਸਾਲ ਤੋਂ ਸੰਘਰਸ਼ ਕਰ ਰਹੇ ਹਨ। ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਕਾਰਜਕਾਰੀ ਸਕੱਤਰ ਸੁਖਵਿੰਦਰ ਸਿੰਘ ਘੋਲੀਆ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਅਜੇ ਤੱਕ ਸਿਰਫ਼ ਐਲਾਨ ਹੀ ਹੈ ਇਸਨੂੰ ਹਾਲੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ। ਇਸ ਐਲਾਨ ਨੂੰ ਪੂਰਾ ਕਰਵਾਉਣ ਵਾਸਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਸੁਨਾਮ ਵਿਖੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਕਾਡਰ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ। ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਅਤੇ ਜੋਇੰਟ ਸਕੱਤਰ ਅਮਨਦੀਪ ਮਾਛੀਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਰਕਾਰ ਮੁਲਾਜ਼ਮਾਂ ਲਈ ਹੁਣ ਤੱਕ ਦੀ ਸਭ ਤੋਂ ਮਾਰੂ ਸਰਕਾਰ ਸਾਬਿਤ ਹੋਈ ਹੈ ਜਿਸ ਨੇ ਮੁਲਾਜ਼ਮਾਂ ਦੀ ਇਕ ਵੀ ਮੰਗ ਨਹੀਂ ਮੰਨੀ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂਆਂ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਚੋਣ ਜ਼ਾਬਤਾ ਲੱਗਣ ਵਿਚ ਇਕ ਮਹੀਨਾ ਬਾਕੀ ਰਹਿ ਗਿਆ ਹੈ ਇਸ ਲਈ ਸੁਨਾਮ ਵਿਖੇ ਹੋਣ ਵਾਲੇ ਇਸ ਐਕਸ਼ਨ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ|ਇਸ ਮੌਕੇ ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਅਮਨਦੀਪ ਸਿੰਘ ਮਟਵਾਣੀ, ਨਰਿੰਦਰ ਸਿੰਘ, ਦੀਪਕ ਮਿੱਤਲ, ਜਗਜੀਤ ਸਿੰਘ ਸਮਾਲਸਰ, ਮੋਂਟੂ ਵਰਮਾ, ਨਛੱਤਰ ਸਿੰਘ, ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।