ਬੀਕੇਯੂ ਲੱਖੋਵਾਲ ਦੀ ਰੈਲੀ ’ਚ ਸ਼ਾਮਲ ਹੋਣ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ
Publish Date: Wed, 08 Apr 2026 03:41 PM (IST)
Updated Date: Thu, 09 Apr 2026 03:59 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸਤਿੰਦਰਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਕਰਨਵੀਰ ਸਿੰਘ ਬੁਰਜ ਹਮੀਰਾ ਨੇ ਚਲਾਈ। ਮੀਟਿੰਗ ਵਿਚ ਉਚੇਚੇ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਮਾਣੂੰਕੇ ਗਿੱਲ, ਮੀਤ ਪ੍ਰਧਾਨ ਸੁਰਜੀਤ ਸਿੰਘ ਮਾਣੂੰਕੇ, ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ ਬਾਘਾਪੁਰਾਣਾ ਤੇ ਐੱਫਐੱਲਡੀਪੀ ਡਿਸਟੀਬਿਊਟਰ ਆਫ਼ ਪੰਜਾਬ ਦੇ ਜਰਨਲ ਸਕੱਤਰ ਅਮਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਭ ਤੋਂ ਪਹਿਲਾਂ ਮੀਟਿੰਗ ਦੀ ਸ਼ੁਰੂਆਤ ਬਲਾਕ ਪ੍ਰਧਾਨ ਸਤਿੰਦਰ ਪਾਲ ਸਿੰਘ ਨੇ ਕੀਤੀ ਜਿਸ ਵਿਚ ਧੰਨਾ ਭਗਤ ਦੇ ਜਨਮ ਦਿਨ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਫਿਰੋਜ਼ਪੁਰ ਰੋਡ ਮੋਗਾ ਵਿਖੇ ਵਿੰਡਸਰ ਪੈਲੇਸ ਵਿਚ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਹੁੰਮਹਮਾ ਕੇ ਵੱਡੀ ਤਦਾਦ ਵਿਚ ਪਹੁੰਚਣ ਲਈ ਲਾਮਬੰਦ ਕਰਿਆ। ਉਨ੍ਹਾਂ ਦੱਸਿਆ ਕਿ ਚੌਧਰੀ ਰਿਕੇਸ਼ ਟਿਕੈਤ ਕੌਮੀ ਬੁਲਾਰਾ ਇੰਡੀਆ, ਯੁੱਧਵੀਰ ਜਰਨਲ ਸਕੱਤਰ ਇੰਡੀਆ, ਡਾ. ਪਿਆਰੇ ਲਾਲ ਬੁੱਧੀਜੀਵੀ, ਡਾ. ਅਮਰਦੀਪ ਚੀਮਾਂ ਬੁੱਧੀਜੀਵੀ ਪਹੁੰਚ ਰਹੇ ਹਨ। ਉਨ੍ਹਾਂ ਕਿਸਾਨਾਂ ’ਤੇ ਪਈ ਦੂਹਰੀ ਮਾਰ ਪੱਕੀ ਫ਼ਸਲ ’ਤੇ ਪਈ ਗੜੇਮਾਰੀ ਅਤੇ ਮੀਂਹ ਨਾਲ ਕਿਸਾਨਾਂ ਦੀ ਪੱਕੀ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਜਿਸ ਵਿਚ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਤੁਰੰਤ ਮੁਆਵਜ਼ੇ ਦੇਣ ਦੀ ਮੰਗ ਕੀਤੀ। ਮੀਟਿੰਗ ਵਿਚ ਇਕਾਈ ਪ੍ਰਧਾਨ ਰਾਜ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਨਵਤੇਜ ਸਿੰਘ, ਜਗਸੀਰ ਸਿੰਘ, ਨਿਰਭੈਅ ਸਿੰਘ,ਭਗ ਸਿੰਘ, ਭੁਪਿੰਦਰ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਉਂਕਾਰ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਨਵਦੀਪ ਸਿੰਘ, ਸੇਵਕ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਬਲਜੀਤ ਸਿੰਘ,ਰਾਜੂ, ਗੋਲਡੀ, ਸੁਖਚੈਨ ਸਿੰਘ, ਪਰਮਿੰਦਰ ਸਿੰਘ, ਨਿਰਮਲ ਸਿੰਘ, ਰਾਜਦੀਪ ਸਿੰਘ, ਸੁਖਦੀਪ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਸੁਖਦੀਪ ਸਿੰਘ ਅਤੇ ਬਾਕੀ ਕਿਸਾਨ ਵੀਰ ਪਹੁੰਚੇ।