- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ 12ਵਾਂ ਧਾਰਮਿਕ ਸਮਾਗਮ ਗੁਰਦੁਆਰਾ ਨਿੰਮ ਵਾਲਾ ਚੁੱਘਾ ਕਲਾ ਮੋਗਾ ਵਿਖੇ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਬਾਬਾ ਦਰਸ਼ਨ ਸਿੰਘ ਰੌਲੀ ਅਤੇ ਮੁੱਖ ਸੇਵਾਦਾਰ ਬਾਬਾ ਮਨਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਅਰੰਭਤਾ ਹੋਈ। ਇਸ ਉਪਰੰਤ ਬੱਚਿਆਂ ਦੀਆਂ ਸਿੱਖ ਇਤਿਹਾਸ ਤੇ ਗੁਰਬਾਣੀ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿਚ ਲਗਭਗ 2 ਦਰਜਨ ਤੋਂ ਵੱਧ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਤੀਯੋਗਿਤਾ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਦੌਰਾਨ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਸਬੰਧਤ ਪ੍ਰਸ਼ਨਾਂ ਦੇ ਸਹੀ ਉੱਤਰ ਦੇ ਕੇ ਅਮਨਦੀਪ ਕੌਰ ਨੇ ਪਹਿਲਾ, ਸਰਤਾਜ ਸਿੰਘ ਨੇ ਦੂਜਾ ਅਤੇ ਪੁਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਮਨਜਿੰਦਰ ਸਿੰਘ ਨੇ ਕਿਹਾ ਕਿ ਅੱਜ ਸਮਾਜ ਵਿਚ ਨਸ਼ਿਆਂ ਦੇ ਨਾਲ-ਨਾਲ ਮੋਬਾਈਲ ਫੋਨਾਂ ਦਾ ਵੱਧ ਰਿਹਾ ਰੁਝਾਨ ਵੀ ਬੱਚਿਆਂ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਬੱਚਿਆਂ ਦੇ ਹੱਥਾਂ ਵਿਚ ਕਿਤਾਬਾਂ ਦੀ ਥਾਂ ਮੋਬਾਈਲ ਫੋਨ ਨਜ਼ਰ ਆ ਰਹੇ ਹਨ, ਜੋ ਆਉਣ ਵਾਲੇ ਸਮੇਂ ਲਈ ਚੰਗੇ ਸੰਕੇਤ ਨਹੀਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਈਲਾਂ ਦੀ ਬਜਾਏ ਕਿਤਾਬਾਂ, ਗੁਰਬਾਣੀ, ਬਾਣੇ ਅਤੇ ਸਿੱਖੀ ਨਾਲ ਜੋੜਨ ਕਿਉਂਕਿ ਗੁਰਬਾਣੀ ਨਾਲ ਜੁੜੇ ਬੱਚੇ ਹੀ ਜੀਵਨ ਵਿਚ ਤਰੱਕੀ ਦੀਆਂ ਉੱਚੀਆਂ ਮੰਜ਼ਿਲਾਂ ਹਾਸਲ ਕਰਦੇ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਾਲਾਂ ਵਿਚ ਇਸ ਧਾਰਮਿਕ ਸਮਾਗਮ ਨੂੰ ਜ਼ਿਲ੍ਹਾ ਪੱਧਰ