ਸਰਕਾਰ ਵੱਲੋਂ ਵਾਅਦਾ ਪੂਰਾ ਕਰਨ ’ਤੇ ਔਰਤਾਂ ਵੰਡੀ ਮਠਿਆਈ
ਪੰਜਾਬ ਦੀ ਭਗਵੰਤ ਸਿੰਘ ਮਾਨ
Publish Date: Tue, 10 Mar 2026 03:51 PM (IST)
Updated Date: Wed, 11 Mar 2026 04:00 AM (IST)
-ਪੰਜਾਬ ਸਰਕਾਰ ਨੇ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਇਤਿਹਾਸਕ ਕਦਮ ਚੁੱਕਿਆ
-ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ
ਗੁਰਦੇਵ ਮਨੇਸ, ਪੰਜਾਬੀ ਜਾਗਰਣ
ਕੋਟ ਈਸੇ ਖਾਂ: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਚੋਣਾਂ ਦੌਰਾਨ ਆਪਣੇ ਮੈਨੀਫੈਸਟੋ ਵਿਚ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਘੋਸ਼ਣਾ ਤੋਂ ਬਾਅਦ ਪਿੰਡ ਮੰਦਰ ਦੀਆਂ ਔਰਤਾਂ ਵੱਲੋਂ ਖੁਸ਼ੀ ਮਨਾਈ ਗਈ। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦੇ ਫ਼ੈਸਲੇ ਦੀ ਘੋਸ਼ਣਾ ਹੋਣ ਉਪਰੰਤ ਪਿੰਡ ਦੀਆਂ ਮਹਿਲਾਵਾਂ ਮੰਦਰ ਵਿਖੇ ਇਕੱਠੀਆਂ ਹੋਈਆਂ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ।
ਇਸ ਮੌਕੇ ਸਰਪੰਚ ਸੁਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਇਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਮਿਲੇਗੀ ਅਤੇ ਘਰੇਲੂ ਖਰਚਿਆਂ ਵਿਚ ਵੀ ਸਹਾਇਤਾ ਪ੍ਰਾਪਤ ਹੋਵੇਗੀ। ਇਸ ਦੌਰਾਨ ਸਾਬਕਾ ਸਰਪੰਚ ਜਰਨੈਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਧਰਮਕੋਟ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਰਹਿਨੁਮਾਈ ਹੇਠ ਹਲਕੇ ਵਿਚ ਵੀ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਲਗਾਤਾਰ ਹੋ ਰਹੇ ਹਨ। ਪੰਚ ਗੁਰਮੀਤ ਕੌਰ, ਰਾਜਬੀਰ ਕੌਰ ਅਤੇ ਸੀਤਾ ਨੇ ਕਿਹਾ ਕਿ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਮਹਿਲਾਵਾਂ ਦੀ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਔਰਤਾਂ ਦੀ ਆਰਥਿਕ ਹਾਲਤ ਵਿਚ ਸੁਧਾਰ ਆਵੇਗਾ ਅਤੇ ਉਹ ਹੋਰ ਵੀ ਆਤਮਨਿਰਭਰ ਬਣਨਗੀਆਂ। ਇਸ ਮੌਕੇ ਮੈਂਬਰ ਸ਼ਮਸ਼ੇਰ ਸਿੰਘ, ਗੁਰਸੇਵਕ ਸਿੰਘ, ਪ੍ਰੀਤਮ ਸਿੰਘ, ਜੱਗਾ ਸਿੰਘ ਅਤੇ ਲਖਵਿੰਦਰ ਸਿੰਘ ਨੇ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ। ਅਖ਼ੀਰ ਵਿਚ ਪਿੰਡ ਦੀਆਂ ਮਹਿਲਾਵਾਂ ਅਤੇ ਪਿੰਡ ਵਾਸੀਆਂ ਨੇ ਇਕ-ਦੂਜੇ ਨੂੰ ਲੱਡੂ ਖਵਾ ਕੇ ਖੁਸ਼ੀ ਸਾਂਝੀ ਕੀਤੀ ਅਤੇ ਸਰਕਾਰ ਦਾ ਧੰਨਵਾਦ ਕੀਤਾ।