ਮਹਿਲਾ ਸਸ਼ਕਤੀਕਰਨ ਕਨੈਕਟ ਐਂਡ ਗ੍ਰੋ ਪ੍ਰੋਗਰਾਮ ਕਰਵਾਇਆ
ਮੋਗਾ ਹਲਕੇ ਦੀ ਵਿਧਾਇਕ ਡਾ.
Publish Date: Sat, 31 Jan 2026 04:36 PM (IST)
Updated Date: Sun, 01 Feb 2026 04:05 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਯਤਨ ਨਾ ਸਿਰਫ਼ ਔਰਤਾਂ ਨੂੰ ਤਰੱਕੀ ਲਈ ਇਕ ਪਲੇਟਫਾਰਮ ਪ੍ਰਦਾਨ ਕਰਦੇ ਹਨ ਬਲਕਿ ਪੂਰੇ ਸਮਾਜ ਨੂੰ ਇਕ ਸਕਾਰਾਤਮਿਕ ਦਿਸ਼ਾ ਵਿਚ ਵੀ ਲੈ ਜਾਂਦੇ ਹਨ। ਉਹ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਐੱਸਐੱਚਈ 4.0 ਗਰੁੱਪ ਦੇ ਸਹਿਯੋਗ ਨਾਲ ਆਯੋਜਿਤ ਮਹਿਲਾ ਸਸ਼ਕਤੀਕਰਨ ਕਨੈਕਟ ਐਂਡ ਗ੍ਰੋ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਡਾ. ਅਰੋੜਾ ਨੇ ਕਿਹਾ ਕਿ ਇਸ ਪ੍ਰੋਗਰਾਮ ਵਿਚ ਹਿੱਸਾ ਲੈਣਾ ਉਨ੍ਹਾਂ ਲਈ ਸਨਮਾਨ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪਲੇਟਫ਼ਾਰਮ ਤਰੱਕੀ ਪ੍ਰਤੀ ਔਰਤਾਂ ਦੀ ਬੇਲ਼ਗਾਮ ਹਿੰਮਤ, ਆਤਮਵਿਸ਼ਵਾਸ ਅਤੇ ਸਮਰਪਣ ਦੀ ਇਕ ਜਿਉਂਦੀ ਜਾਗਦੀ ਉਦਾਹਰਣ ਹੈ। ਜਿਸਨੂੰ ਉਨ੍ਹਾਂ ਨੂੰ ਨੇੜਿਓਂ ਦੇਖਣ ਅਤੇ ਅਨੁਭਵ ਕਰਨ ਦਾ ਮੌਕਾ ਮਿਲਿਆ। ਅਜਿਹੇ ਯਤਨ ਨਾ ਸਿਰਫ਼ ਔਰਤਾਂ ਨੂੰ ਸਸ਼ਕਤ ਬਣਾਉਂਦੇ ਹਨ ਬਲਕਿ ਸਮਾਜ ਵਿਚ ਸਮਾਨਤਾ ਅਤੇ ਅਗਵਾਈ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਵਿਧਾਇਕ ਨੇ ਇਸ ਪ੍ਰੇਰਨਾਦਾਇਕ ਅਤੇ ਅਰਥਪੂਰਨ ਪਹਿਲਕਦਮੀ ਲਈ ਯੂਨੀਵਰਸਿਟੀ ਪ੍ਰਬੰਧਨ ਅਤੇ ਐੱਸਐੱਚਈ 4.0 ਟੀਮ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਹਿਲਾ ਸਸ਼ਕਤੀਕਰਨ ਲਹਿਰ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਭਵਿੱਖ ਵਿਚ ਵੀ ਅਜਿਹੇ ਯਤਨ ਜਾਰੀ ਰਹਿਣੇ ਚਾਹੀਦੇ ਹਨ।