ਰਾਮੂੰਵਾਲਾ ਨਵਾਂ ਵਿਖੇ ਇੰਟਰਲਾਕ ਗਲੀਆਂ ਬਣਾਉਣ ਦਾ ਕੰਮ ਜਾਰੀ
ਹਲਕਾ ਨਿਹਾਲ ਸਿੰਘ ਵਾਲਾ ਦੇ
Publish Date: Mon, 26 Oct 2026 03:43 PM (IST)
Updated Date: Mon, 26 Oct 2026 03:46 PM (IST)
ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ ਚੜਿੱਕ: ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮੂੰਵਾਲਾ ਨਵਾਂ ਵਿਖੇ ਸਰਪੰਚ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਗ੍ਰਾਂਮ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ, ਅੱਜ ਗੁਰਮੀਤ ਸਿੰਘ ਕਾਕਾ ਨੰਬਰਦਾਰ ਦੇ ਘਰ ਦੇ ਸਾਹਮਣੇ ਤੋਂ ਸਵਰਗਵਾਸੀ ਬਾਬਾ ਹਜ਼ਾਰਾ ਸਿੰਘ ਡੇਅਰੀ ਵਾਲਿਆਂ ਦੇ ਘਰ ਤੱਕ ਨਵੀਂ ਬਣ ਰਹੀ ਗਲੀ ਦੇ ਕੰਮ ਦਾ ਜਾਇਜ਼ਾ ਲੈਣ ਸਮੇਂ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਦੋ ਗਲੀਆਂ ਇੰਟਰਲਾਕ ਟਾਈਲਾਂ ਲਾ ਕੇ ਬਣਾਉਣ ਦਾ ਕੰਮ ਚੱਲ ਰਿਹਾ ਹੈ, ਇਕ ਇਹ ਤੇ ਦੂਜੀ ਬਾਬੂ ਸਿੰਘ ਪੁੱਤਰ ਮੱਘਰ ਸਿੰਘ ਦੇ ਘਰ ਤੋਂ ਜਰਨੈਲ ਸਿੰਘ ਦੇ ਘਰ ਤੱਕ ਜੋ ਕਿ ਜਲਦ ਮੁਕੰਮਲ ਹੋ ਜਾਵੇਗਾ ਉਪਰੰਤ ਹੋਰ ਖਸਤਾ ਹਾਲ ਗਲੀਆਂ ਵੀ ਇੰਟਰਲਾਕ ਟਾਈਲਾਂ ਲਾ ਕੇ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਗੁਰਮੀਤ ਸਿੰਘ ਕਾਕਾ ਨੰਬਰਦਾਰ ਨੇ ਦੱਸਿਆ ਕਿ ਇਕ ਦੋ ਦਿਨ ਵਿਚ ਹੀ ਪਿੰਡ ਦੀ ਫਿਰਨੀ ਦੁਆਲੇ ਗੰਦੇ ਪਾਣੀ ਦੇ ਨਿਕਾਸ ਲਈ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਕਾਕਾ ਨੰਬਰਦਾਰ, ਰਣਜੀਤ ਸਿੰਘ, ਹਰਜੋਤ ਸਿੰਘ, ਨਿਰਮਲ ਸਿੰਘ, ਸੁਖਜਿੰਦਰ ਸਿੰਘ, ਸੁਖਦੇਵ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ ।