ਦੌਲੇਵਾਲਾ ਮਾਇਰ ’ਚ ਸੀਵਰੇਜ ਪਾਉਣ ਦਾ ਕੰਮ ਜਾਰੀ
ਪਿੰਡ ਦੌਲੇਵਾਲਾ ਮਾਇਰ ਵਿਚ ਲੰਮੇ ਸਮੇਂ
Publish Date: Sat, 10 Jan 2026 03:48 PM (IST)
Updated Date: Sun, 11 Jan 2026 04:00 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਮੋਗਾ : ਪਿੰਡ ਦੌਲੇਵਾਲਾ ਮਾਇਰ ਵਿਚ ਲੰਮੇ ਸਮੇਂ ਤੋਂ ਛੱਪੜ ਦੇ ਗੰਦੇ ਪਾਣੀ ਅਤੇ ਘਰਾਂ ਦੇ ਵੇਸਟ ਪਾਣੀ ਕਾਰਨ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਸੀਵਰੇਜ ਪਾਉਣ ਦਾ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹੈ। ਸਰਪੰਚ ਗੁਰਪ੍ਰੀਤ ਕੌਰ ਦੇ ਪਤੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਵਿੰਦਰ ਫੰਗੂ ਨੇ ਦੱਸਿਆ ਹੈ ਕਿ ਇਸ ਕੰਮ ਲਈ ਹਲਕਾ ਵਿਧਾਇਕ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ। ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਛੱਪੜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਸੀ ਅਤੇ ਬੱਚਿਆਂ, ਬਜ਼ੁਰਗਾਂ ਸਮੇਤ ਹਰ ਵਰਗ ਪ੍ਰਭਾਵਿਤ ਹੋ ਰਿਹਾ ਸੀ। ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਵਿਧਾਇਕ ਕੋਲ ਮਾਮਲਾ ਉਠਾਇਆ ਗਿਆ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀਵਰੇਜ ਲਾਈਨ ਪਾਉਣ ਦੀ ਮਨਜ਼ੂਰੀ ਦਿੱਤੀ ਗਈ। ਸਰਪੰਚ ਨੇ ਕਿਹਾ ਕਿ ਹਲਕਾ ਵਿਧਾਇਕ ਦੇ ਪੂਰਨ ਸਹਿਯੋਗ ਨਾਲ ਇਹ ਵਿਕਾਸ ਕਾਰਜ ਸੰਭਵ ਹੋਇਆ ਹੈ ਅਤੇ ਜਲਦ ਹੀ ਪਿੰਡ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸ ਨਾਲ ਨਾ ਸਿਰਫ਼ ਸਫ਼ਾਈ ਸੁਧਰੇਗੀ, ਸਗੋਂ ਸਿਹਤ ਸੰਬੰਧੀ ਖਤਰੇ ਵੀ ਘਟਣਗੇ। ਪਿੰਡ ਵਾਸੀਆਂ ਨੇ ਸਰਕਾਰ ਹਲਕਾ ਵਿਧਾਇਕ ਅਤੇ ਪੰਚਾਇਤ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਭਵਿੱਖ ਵਿਚ ਵੀ ਪਿੰਡ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਹੋਰ ਕੰਮ ਕੀਤੇ ਜਾਣਗੇ।