ਭਾਜਪਾ ਨੇ ਵਰਕਰ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ
Publish Date: Thu, 19 Feb 2026 03:57 PM (IST)
Updated Date: Fri, 20 Feb 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਨੇ ਮੋਗਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੂਬੇ ਦੀ ਮੌਜੂਦਾ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਸਥਿਤੀ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਵ ਚਾਹੁੰਦੀ ਹੈ ਅਤੇ ਭਾਜਪਾ ਸੂਬੇ ਵਿਚ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ਤਾ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਲਈ ਵਚਨਬੱਧ ਹੈ। ਅੱਜ ਇੱਥੇ ਉਹ ਭਾਰਤੀ ਜਨਤਾ ਪਾਰਟੀ ਦੇ ਵਰਕਰ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਪਹੁੰਚੇ ਸਨ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਹਿ ਪ੍ਰਭਾਰੀ ਕਨਵਰਵੀਰ ਸਿੰਘ ਟੌਹੜਾ, ਨਿਧੜਕ ਸਿੰਘ ਬਰਾੜ, ਮੁਖਤਿਆਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਵਿਜੇ ਸ਼ਰਮਾ, ਦੇਵ ਪ੍ਰਿਆ ਤਿਆਗੀ, ਹੇਮੰਤ ਸੂਦ, ਕਮਲ ਘਾਰੂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ, ਰਾਕੇਸ਼ ਰਾਠੌਰ, ਰਾਹੁਲ ਗਰਗ ਅਤੇ ਵਿੱਕੀ ਸਿਤਾਰਾ ਨੇ ਉਨ੍ਹਾਂ ਦਾ ਜੋਸ਼ੀਲਾ ਸਵਾਗਤ ਕੀਤਾ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੌਜੂਦਾ ਸਰਕਾਰ ਦੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਨੂੰਨ-ਵਿਵਸਥਾ, ਰੁਜ਼ਗਾਰ ਅਤੇ ਕਿਸਾਨ ਹਿੱਤ ਵਰਗੇ ਮੁੱਦਿਆਂ ’ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਉਦਯੋਗਾਂ ਦਾ ਪਲਾਇਨ ਜਾਰੀ ਹੈ, ਨੌਜਵਾਨਾਂ ਵਿਚ ਬੇਰੁਜ਼ਗਾਰੀ ਵੱਧ ਰਹੀ ਹੈ ਅਤੇ ਆਮ ਆਦਮੀ ਮਹਿੰਗਾਈ ਤੋਂ ਪਰੇਸ਼ਾਨ ਹੈ। ਭਾਜਪਾ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਵਿਚਕਾਰ ਜਾਵੇਗੀ ਅਤੇ ਜਨਹਿੱਤ ਦੀ ਆਵਾਜ਼ ਨੂੰ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਲਾਭ ਪੰਜਾਬ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇ, ਇਸ ਲਈ ਭਾਜਪਾ ਲਗਾਤਾਰ ਯਤਨ ਕਰ ਰਹੀ ਹੈ। ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਰਕਰਾਂ ਵਿਚ ਉਤਸ਼ਾਹ ਦਾ ਮਾਹੌਲ ਹੈ। ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਬਦਲਾਵ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਕਾਰਾਤਮਿਕ ਰਾਜਨੀਤੀ ’ਤੇ ਵਿਸ਼ਵਾਸ ਰੱਖਦੀ ਹੈ ਅਤੇ ਸੂਬੇ ਦੇ ਸਰਵਾਂਗੀਣ ਵਿਕਾਸ ਲਈ ਠੋਸ ਨੀਤੀਆਂ ਨਾਲ ਲੋਕਾਂ ਦੇ ਸਾਹਮਣੇ ਆਵੇਗੀ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਸੂਬੇ ਵਿਚ ਮਜ਼ਬੂਤ ਵਿਕਲਪ ਵਜੋਂ ਉੱਭਰ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਭਾਜਪਾ ਨਾਲ ਵੱਧਦਾ ਜਾ ਰਿਹਾ ਹੈ।