ਕਿਰਤੀ ਕਿਸਾਨ ਯੂਨੀਅਨ ’ਚ ਸ਼ਾਮਲ ਹੋਣ ਵਾਲੇ ਸਨਮਾਨਿਤ
ਕਿਰਤੀ ਕਿਸਾਨ ਯੂਨੀਅਨ ਦੇ ਬਲਾਕ
Publish Date: Fri, 13 Feb 2026 03:44 PM (IST)
Updated Date: Sat, 14 Feb 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਦੇ ਸਾਥੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਛੱਡ ਕੇ ਕਿਰਤੀ ਕਿਸਾਨ ਯੂਨੀਅਨ ਵਿਚ ਸ਼ਾਮਿਲ ਹੋਏ। ਇਹ ਚੋਣ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖੁਰਦ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਦੌਰਾਨ ਜ਼ਿਲ੍ਹਾ ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ ਨੇ ਸ਼ਾਮਿਲ ਹੋਏ ਸਾਥੀ ਨੂੰ ਵਿਸ਼ਵਾਸ ਦਵਾਇਆ ਕਿ ਪਿੰਡ ਖਾਈ ਦੇ ਕਿਸਾਨੀ ਨਾਲ ਸਬੰਧਿਤ ਮਾਮਲੇ ਪਹਿਲ ਦੇ ਆਧਾਰ ’ਤੇ ਹੱਲ੍ਹ ਕੀਤੇ ਜਾਣਗੇ। ਇਸ ਚੋਣ ਦੌਰਾਨ ਕਨਵੀਨਰ ਬੇਅੰਤ ਸਿੰਘ ਖਾਈ ਅਤੇ ਕੋ ਕਨਵੀਨਰ ਦੀ ਗੁਰਪ੍ਰੀਤ ਸਿੰਘ ਖਾਈ ਵਜੋਂ ਚੋਣ ਕੀਤੀ ਗਈ। ਬੇਅੰਤ ਸਿੰਘ ਮੱਲੇਆਣਾ ਵੱਲੋਂ ਸ਼ਾਮਿਲ ਹੋਏ ਸਾਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਨਵਕਰਨਜੀਤ ਕੁਮਾਰ, ਬੇਅੰਤ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ, ਰਾਮਪਾਲ ਸਿੰਘ, ਪ੍ਰਦੀਪ ਸਿੰਘ, ਲਖਵਿੰਦਰ ਸਿੰਘ, ਸਾਧੂ ਸਿੰਘ, ਜਸਵੰਤ ਸਿੰਘ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ, ਸੁਖਮੰਦਰ ਸਿੰਘ, ਮੱਖਣ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ, ਕਲਵੰਤ ਸਿੰਘ, ਪ੍ਰੀਤਮ ਸਿੰਘ, ਛਿੰਦਾਦੀਨ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਅਤੇ ਸੁਦਾਗਰ ਸਿੰਘ ਸ਼ਾਮਿਲ ਹੋਏ।