- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਕਪਤਾਨ ਪੁਲਿਸ ਮੋਗਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡੀਐੱਸਪੀ ਟਰੈਫਿਕ ਮੋਗਾ ਮਨਮੋਹਨ ਸਰਨਾ ਦੀ ਰਹਿਨੁਮਾਈ ਹੇਠ ਟਰੈਫਿਕ ਪੁਲਿਸ ਮੋਗਾ ਵੱਲੋਂ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟਰੈਫਿਕ ਨਿਯਮਾਂ, ਸੜਕ ਸੁਰੱਖਿਆ, ਨਸ਼ਿਆਂ ਤੋਂ ਬਚਾਅ ਅਤੇ ਸਾਈਬਰ ਅਪਰਾਧਾਂ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਏਐਸਆਈ ਰਾਜਵਰਿੰਦਰ ਸਿੰਘ ਟਰੈਫਿਕ ਸਟਾਫ ਮੋਗਾ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਸਟਾਫ ਮੋਗਾ ਨੇ ਕਿਰਤੀਆਂ ਨੂੰ ਸੰਬੋਧਨ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਏਐਸਆਈ ਰਾਜਵਰਿੰਦਰ ਸਿੰਘ ਨੇ ਟਰੈਫਿਕ ਚਿੰਨ੍ਹਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਰਤੀਆਂ ਨੂੰ ਆਪਣਾ ਡਰਾਈਵਿੰਗ ਲਾਇਸੈਂਸ ਬਣਵਾਉਣ, ਵਾਹਨ ਤੇਜ਼ ਰਫ਼ਤਾਰ ਨਾਲ ਨਾ ਚਲਾਉਣ, ਦੋਪਹੀਆ ਵਾਹਨ ਚਲਾਉਂਦੇ ਸਮੇਂ ਲਾਜ਼ਮੀ ਤੌਰ ’ਤੇ ਹੈਲਮਟ ਪਹਿਨਣ ਅਤੇ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦੀ ਹਾਲਤ ਵਿਚ ਵਾਹਨ ਨਾ ਚਲਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਮੁਕੰਮਲ ਰੱਖਣ ਅਤੇ ਸੜਕ ’ਤੇ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਦਾ ਧਿਆਨ ਰੱਖਣ ਲਈ ਵੀ ਕਿਹਾ ਗਿਆ। ਇਸ ਮੌਕੇ 112 ਹੈਲਪਲਾਈਨ ਨੰਬਰ ਬਾਰੇ ਵੀ ਜਾਣਕਾਰੀ ਦਿੱਤੀ ਗਈ।ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਨੇ ਕਿਰਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਕਿਰਤੀਆਂ ਨੂੰ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਆਨਲਾਈਨ ਠੱਗੀਆਂ ਤੋਂ ਸੁਚੇਤ ਰਹਿਣ ਲਈ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਛਿਲਕਾ ਤੂੜੀ ਵਰਕਰ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ, ਸੈਕਟਰੀ ਰਾਮ ਸਿੰਘ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਕਿਰਤੀ ਹਾਜ਼ਰ ਸਨ।