ਮੋਗਾ ’ਚ ਮੁਲਾਜ਼ਮਾਂ ਦਾ ਗੁੱਸਾ ਫੁੱਟਿਆ, ਕੇਜਰੀਵਾਲ, ਮਾਨ ਤੇ ਸੌਰਭ ਦਾਸ ਦੇ ਪੁਤਲੇ ਫੂਕ ਕੇ ਕੀਤੀ ਰੋਸ ਰੈਲੀ
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਤੇ ਸਾਂਝਾ ਮੁਲਾਜਮ ਮੰਚ/ਮੁਲਾਜਮ/ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ਦਾ ਮਹਾਂਬੰਦ ਕਰਕੇ ਡੀਏਸੀ ਕੰਪਲੈਕਸ ਮੋਗਾ ਦੇ ਸਾਹਮਣੇ ਕੇਜਰੀਵਾਲ, ਭਗਵੰਤ ਮਾਨ ਅਤੇ ਕਾਕਰੋਚ ਪਾਰਟੀ ਦੇ ਆਗੂ ਸੋਰਵ ਦਾਸ ਦੇ ਪੁਤਲੇ ਫੂਕ ਕੇ ਰੋਸ ਰੈਲੀ ਕੀਤੀ ਗਈ।
Publish Date: Thu, 27 Aug 2026 04:32 PM (IST)
Updated Date: Thu, 27 Aug 2026 05:01 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ। ਵੀਰਵਾਰ ਨੂੰ ਜਿਲ੍ਹੇ ਭਰ ਦੇ ਸਰਕਾਰੀ ਦਫ਼ਤਰਾਂ ਵਿਚ ਸ਼ਾਮ ਤੱਕ ਸੰਨਾਟਾ ਪਸਰਿਆ ਰਿਹਾ। ਮਨਿਸਟੀਰੀਅਲ ਕਾਮਿਆਂ ਵੱਲੋਂ ਹੜਤਾਲ ਦੌਰਾਨ ਸਮੂਹਿਕ ਛੁੱਟੀ ਲੈ ਕੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਲਾਗੂ ਕਰਨ ਲਈ ਜ਼ੋਰਦਾਰ ਮੰਗ ਕੀਤੀ। ਇਸ ਦੌਰਾਨ ਰੋਹ ‘ਚ ਆਏ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਡੀਸੀ ਕੰਪਲੈਕਸ ਸਾਹਮਣੇ ਪੁਤਲੇ ਵੀ ਫੂਕੇ ਗਏ।
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਤੇ ਸਾਂਝਾ ਮੁਲਾਜਮ ਮੰਚ/ਮੁਲਾਜਮ/ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ਦਾ ਮਹਾਂਬੰਦ ਕਰਕੇ ਡੀਏਸੀ ਕੰਪਲੈਕਸ ਮੋਗਾ ਦੇ ਸਾਹਮਣੇ ਕੇਜਰੀਵਾਲ, ਭਗਵੰਤ ਮਾਨ ਅਤੇ ਕਾਕਰੋਚ ਪਾਰਟੀ ਦੇ ਆਗੂ ਸੋਰਵ ਦਾਸ ਦੇ ਪੁਤਲੇ ਫੂਕ ਕੇ ਰੋਸ ਰੈਲੀ ਕੀਤੀ ਗਈ।
ਮੁਲਾਜ਼ਮ ਆਗੂਆਂ ਵੱਲੋਂ ਦੱਸਿਆ ਕਿ ਅੱਜ ਦੀ ਇਸ ਮਹਾਂ ਹੜਤਾਲ ਤੋਂ ਪਹਿਲਾਂ ਮੁਲਾਜਮਾਂ ਵੱਲੋਂ 1978 ਵਿਚ ਇਸ ਤਰ੍ਹਾਂ ਦੀ ਹੜਤਾਲ ਕੀਤੀ ਗਈ ਸੀ। ਮੋਗਾ ਵਿਖੇ ਪੰਜਾਬ ਸਰਕਾਰ ਦੇ ਦਫਤਰਾਂ ਨੂੰ ਤਕਰੀਬਨ ਤਾਲੇ ਲੱਗੇ ਹੋਏ ਦਿਸੇ ਅਤੇ ਇਸ ਹੜਤਾਲ ਦਾ ਆਮ ਲੋਕਾਂ ਵਿਚ ਵੀ ਅਸਰ ਦੇਖਣ ਨੂੰ ਮਿਲਿਆ।
ਇਸ ਹੜਤਾਲ ਦੌਰਾਨ ਜ਼ਿਲ੍ਹੇ ਭਰ ਦੇ ਸਰਕਾਰੀ ਦਫ਼ਤਰਾਂ ਵਿਚ ਦਿਨ ਭਰ ਸੰਨਾਟਾ ਪਸਰਿਆ ਰਿਹਾ। ਮੁਲਾਜਮਾਂ ਨੇ ਦੱਸਿਆ ਕਿ ਉਹ ਤਕਰੀਬਨ ਪਿਛਲੇ ਇਕ ਮਹੀਨੇ ਤੋਂ ਹੜਤਾਲ ਤੇ ਚੱਲ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀ ਹੈ, ਜਿਸ ਕਰਕੇ ਪੰਜਾਬ ਸਰਕਾਰ ਦੇ ਵਿਰੁੱਧ ਮੁਲਾਜਮਾਂ ਵਿਚ ਬਹੁਤ ਜਿਆਦਾ ਰੋਸ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਤੇ ਗੌਰ ਨਹੀ ਕਰਦੀ ਤਾਂ ਆਉਣ ਵਾਲੀਆਂ ਵਿਧਾਨ ਦੀਆਂ ਚੋਣਾਂ ਵਿਚ ਮੁਲਾਜ਼ਮ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੂੰਹ ਨਹੀ ਲਾਉਣਗੇ, ਇਨ੍ਹਾਂ ਦੇ ਲੀਡਰਾਂ ਨੂੰ ਵੋਟਾਂ ਵਿਚ ਹਰਾਕੇ ਵਿਧਾਨ ਸਭਾ ਦੀਆਂ ਪੌੜੀਆਂ ਨਹੀ ਚੜਨ ਦੇਣਗੇ। ਇਸ ਰੋਸ ਰੈਲੀ ਵਿਚ ਮਾਸਟਰ ਕੇਡਰ ਯੂਨੀਅਨ ਨੇ ਵੀ ਸਮੂਲੀਅਤ ਕੀਤੀ।
ਇਸ ਰੈਲੀ ਨੂੰ ਸੰਬੋਧਨ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਦਲਬੀਰ ਸਿੰਘ ਜਿਲ੍ਹਾ ਪ੍ਰਧਾਨ ਡੀਸੀ ਦ਼ਫਤਰ ਯੂਨੀਅਨ, ਗੁਰਜੀਤ ਸਿੰਘ ਔਲਖ ਜਨਰਲ ਸੱਕਤਰ, ਹਰਜੀਤ ਸਿੰਘ ਜੀਰਾ, ਬਲੌਰ ਸਿੰਘ ਘੱਲ ਕਲਾਂ, ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ, ਸਮਸ਼ੇਰ ਸਿੰਘ ਜਿਲ੍ਹਾ ਪ੍ਰਧਾਨ, ਨਿਧੀ ਮੈਡਮ, ਨਿਰਮਲ ਸਿੰਘ ਸੂਬਾ ਜਨਰਲ ਸੱਕਤਰ ਆਈਟੀਆਈ ਇੰਮਪਲਾਈਜ਼ ਯੂਨੀਅਨ, ਕੁਲਬੀਰ ਸਿੰਘ ਢਿੱਲੋਂ, ਰਾਜਿੰਦਰ ਸਿੰਘ ਰਿਆੜ, ਭੁਪਿੰਦਰ ਸਿੰਘ ਸੇਖੋਂ, ਗੁਰਮੀਤ ਰਖਰਾ, ਗੁਰਮੇਲ ਸਿੰਘ ਨਾਹਰ, ਗੁਰਜੀਤ ਸਿੰਘ ਮੱਲੀ, ਸਰਬਜੀਤ ਸਿੰਘ ਦੌਧਰ ਪੈਨਸਨ ਯੂਨੀਅਨ, ਸੁਖਚੈਨ ਸਿੰਘ ਈਟੀਟੀ ਯੂਨੀਅਨ ਸੂਬਾ ਕਨਵੀਨਰ ਆਦਿ ਨੇ ਸੰਬੋਧਨ ਕੀਤਾ। ਕੀ ਹਨ ਮੁਲਾਜ਼ਮਾਂ ਦੀਆਂ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀਏ. ਦੀਆਂ ਕਿਸਤਾਂ ਜਾਰੀ ਕੀਤੀਆਂ ਜਾਣ, ਡੀਏ ਦੇ ਬਕਾਏ ਜਾਰੀ ਕੀਤੇ ਜਾਣ, ਪੇਅ ਕਮਿਸ਼ਨ ਦੇ ਬਕਾਏ ਜਾਰੀ ਕੀਤੇ ਜਾਣ, ਕੱਚੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੇਅ ਕਮਿਸ਼ਨ ਦੀਆਂ ਅਨਾਮਲੀਆਂ ਦੂਰ ਕੀਤੀਆਂ ਜਾਣ, 15 ਜਨਵਰੀ 2015 ਦਾ ਪੱਤਰ ਰੱਦ ਕੀਤਾ ਜਾਵੇ, ਪ੍ਰਬੋਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇੇ, 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਤੇ ਪੰਜਾਬ ਦਾ ਪੇ ਕਮਿਸ਼ਨ ਲਾਗੂ ਕੀਤਾ ਜਾਵੇ, ਜਜੀਆ ਟੈਕਸ ਵਾਪਸ ਲਿਆ ਜਾਵੇ, ਏਸੀਪੀ ਸਕੀਮ ਮੁੜ ਬਹਾਲ ਕੀਤੀ ਜਾਵੇ, 20 ਸਾਲ ਦੀ ਸਰਵਿਸ ਤੇ ਪੂਰੇ ਸੇਵਾ ਲਾਭ ਦਿੱਤੇ ਜਾਣ, ਬੰਦ ਕੀਤੇ ਭੱਤਿਆਂ ਨੂੰ ਮੁੜ ਬਹਾਲ ਕੀਤਾ ਜਾਵੇ, ਰੀਸਟਰਕਚਰਿੰਗ ਰਾਹੀਂ ਖ਼ਤਮ ਕੀਤੀਆਂ ਪੋਸਟਾਂ ਮੁੜ ਸਰਜੀਤ ਕੀਤੀਆਂ ਜਾਣ, ਅਣਸੁਖਾਵੀ ਘਟਨਾ ਸਮੇਂ ਐਕਸਗ੍ਰੇਸ਼ੀਆ ਗਰਾਂਟ 50 ਲੱਖ ਕੀਤਾ ਜਾਵੇ ਅਤੇ ਵਿਭਾਗੀ ਮੰਗਾ ਅਤੇ ਹੋਰ ਰਹਿੰਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।