ਰਾਜਿੰਦਰਾ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ
ਸ਼ਹਿਰ ਦੇ ਪ੍ਰਮੁੱਖ ਵਿੱਦਿਅਕ
Publish Date: Wed, 04 Feb 2026 04:57 PM (IST)
Updated Date: Thu, 05 Feb 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪ੍ਰਿੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਇਸ ਮੌਕੇ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਹਰ ਸਾਲ ਕੈਂਸਰ ਦੇ ਨਵੇਂ ਮਾਮਲੇ ਵੱਧ ਰਹੇ ਹਨ ਅਤੇ ਸਾਡਾ ਸਭ ਤੋਂ ਵੱਡਾ ਹਥਿਆਰ ਜਲਦੀ ਪਤਾ ਲਗਾਉਣਾ, ਸਿਹਤਮੰਦ ਜੀਵਨ ਸ਼ੈਲੀ ਅਤੇ ਤੰਬਾਕੂ ਦੀ ਵਰਤੋਂ ਵਰਗੀਆਂ ਨੁਕਸਾਨਦੇਹ ਆਦਤਾਂ ਨੂੰ ਖ਼ਤਮ ਕਰਨਾ ਹੈ। ਵਿਸ਼ਵ ਕੈਂਸਰ ਦਿਵਸ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਤੰਬਾਕੂ ਤੋਂ ਪਰਹੇਜ਼ ਕਰਨਾ, ਸੰਤੁਲਿਤ ਖੁਰਾਕ ਬਣਾਈ ਰੱਖਣਾ ਅਤੇ ਨਿਯਮਿਤ ਤੌਰ ’ਤੇ ਕਸਰਤ ਕਰਨ ਨਾਲ ਕੈਂਸਰ ਦੇ ਜੋਖ਼ਿਮ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।