ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਵਿਸ਼ਵ ਓਰਲ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਬੈਨਰ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਡਾ. ਸੁਖਪ੍ਰਰੀਤ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਮੋਗਾ, ਡਾ ਗੌਤਮਬੀਰ ਸੋਢੀ ਜ਼ਿਲ੍ਹਾ ਡੈਂਟਲ ਸਿਹਤ ਅਫਸਰ ਅਤੇ ਸਮੂਹ ਪੋ੍ਗਰਾਮ ਅਫ਼ਸਰ ਮੋਗਾ ਵੀ ਹਾਜ਼ਰ ਸਨ। ਇਸ ਮੌਕੇ ਡਾ. ਗੌਤਮਬੀਰ ਸੋਢੀ ਜ਼ਿਲ੍ਹਾ ਡੈਂਟਲ ਸਿਹਤ ਅਫਸਰ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੰਦਾਂ ਦੀ ਸੰਭਾਲ ਅਤੇ ਮੂੰਹ ਦੀਆਂ ਬਿਮਾਰੀਆਂ ਸਬੰਧੀ ਵਿਸ਼ੇਸ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਵਿਸ਼ਵ ਓਰਲ ਦਿਵਸ ਜ਼ਿਲ੍ਹੇ ਵਿਚ ਮਨਾਉਣ ਦੇ ਨਾਲ ਬਲਾਕ ਕੋਟ ਈਸੇ ਖਾਂ, ਡਰੋਲੀ ਭਾਈ ਅਤੇ ਬਾਘਾਪੁਰਾਣਾ, ਢੁੱਡੀਕੇ, ਨਿਹਾਲ ਸਿੰਘ ਵਾਲਾ, ਬੱਧਨੀ ਵਿਖੇ ਵਿਸ਼ੇਸ਼ ਤੌਰ ਤੇ ਸੀਨੀਅਰ ਮੈਡੀਕਲ ਅਫਸਰ ਅਤੇ ਡੈਂਟਲ ਮੈਡੀਕਲ ਅਫਸਰ ਦੀ ਅਗਵਾਈ ਹੇਠ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ। ਇਸ ਮੌਕੇ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।