- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ ਕਵਿਤਾਵਾਂ, ਭਾਸ਼ਣਾਂ, ਗੀਤਾਂ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ, ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਆਪਣੇ ਵਿਚਾਰ ਸਾਂਝੇ ਕੀਤੇ। ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣ ਅਤੇ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਸਰਦਾਰ ਚਰਨ ਸਿੰਘ ਤੇ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਸਾਡੀ ਪਹਿਚਾਣ, ਵਿਰਾਸਤ ਅਤੇ ਸੱਭਿਆਚਾਰ ਦੀ ਅਹਿਮ ਨਿਸ਼ਾਨੀ ਹੈ। ਸਾਨੂੰ ਆਪਣੀ ਮਾਂ ਬੋਲੀ ’ਤੇ ਮਾਣ ਕਰਦਿਆਂ ਇਸ ਦੀ ਸੰਭਾਲ ਅਤੇ ਪ੍ਰਸਾਰ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਸਮਾਗਮ ਦੇ ਅੰਤ ’ਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਇਸ ਨੂੰ ਹੋਰ ਪ੍ਰਫੁੱਲਤ ਕਰਨ ਦਾ ਸੰਕਲਪ ਲਿਆ। ਸਮੂਹ ਸਕੂਲ ਭਾਈਚਾਰੇ ਵੱਲੋਂ ਇਸ ਮੌਕੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ।