- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸਕੂਲ ਵਿਚ ਵਰਲਡ ਟੀਚਰਜ਼ ਡੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀ ਸਵੇਰ ਦੀ ਅਸੈਂਬਲੀ ਮੌਕੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਤ ਸੁੰਦਰ ਚਾਰਟ ਅਤੇ ਜਾਣਕਾਰੀ ਭਰਪੂਰ ਆਰਟੀਕਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਇਸ ਦਿਨ ਦੇ ਇਤਿਹਾਸ, ਮਹੱਤਤਾ ਅਤੇ ਸਮਾਜ ਵਿਚ ਅਧਿਆਪਕਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਦੱਸਿਆ ਕਿ ਵਰਲਡ ਟੀਚਰਜ਼ ਡੇ ਹਰ ਸਾਲ 5 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਅਧਿਆਪਕਾਂ ਦੇ ਅਧਿਕਾਰਾਂ, ਜ਼ਿੰਮੇਵਾਰੀਆਂ ਅਤੇ ਸਿੱਖਿਆ ਦੇ ਖ਼ੇਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨ ਦੇਣ ਲਈ ਮਨਾਇਆ ਜਾਂਦਾ ਹੈ। 5 ਅਕਤੂਬਰ 1966 ਨੂੰ ਪੈਰਿਸ ਵਿਚ ਯੁਨੈਸਕੋ ਅਤੇ ਇੰਟਰਨੈਸ਼ਨਲ ਲੇਬਰ ਸੰਸਥਾ ਵੱਲੋਂ ਅਧਿਆਪਕਾਂ ਦੀ ਸਥਿਤੀ ਨਾਲ ਸਬੰਧਤ ਇਕ ਮਹੱਤਵਪੂਰਨ ਸਿਫ਼ਾਰਸ਼ ਨੂੰ ਅਪਣਾਇਆ ਗਿਆ ਸੀ। ਇਸ ਦਸਤਾਵੇਜ਼ ਵਿਚ ਅਧਿਆਪਕਾਂ ਦੇ ਅਧਿਕਾਰਾਂ, ਉਨ੍ਹਾਂ ਦੀ ਪੇਸ਼ੇਵਰ ਆਜ਼ਾਦੀ, ਸਿੱਖਿਆ ਅਤੇ ਰੋਜ਼ਗਾਰ ਦੀਆਂ ਸਥਿਤੀਆਂ ਬਾਰੇ ਮਹੱਤਵਪੂਰਨ ਸਿਧਾਂਤ ਦਰਸਾਏ ਗਏ। ਇਸੇ ਇਤਿਹਾਸਕ ਦਿਨ ਦੀ ਯਾਦ ਵਿਚ 1994 ਤੋਂ 5 ਅਕਤੂਬਰ ਨੂੰ ‘ਵਰਲਡ ਟੀਚਰ ਡੇਅ’ ਵਜੋਂ ਮਨਾਇਆ ਜਾਣ ਲੱਗਾ। ਇਹ ਦਿਨ ਦੁਨੀਆਂ ਭਰ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਮਾਜ ਦੇ ਭਵਿੱਖ ਨੂੰ ਸੰਵਾਰਨ ਵਿਚ ਪਾਏ ਯੋਗਦਾਨ ਲਈ ਸਨਮਾਨਿਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲੇ ਵਿਅਕਤੀ ਨਹੀਂ ਹੁੰਦੇ, ਸਗੋਂ ਉਹ ਵਿਦਿਆਰਥੀਆਂ ਦੀ ਸੋਚ, ਸ਼ਖ਼ਸੀਅਤ, ਚਰਿੱਤਰ ਅਤੇ ਭਵਿੱਖ ਦਾ ਨਿਰਮਾਣ ਕਰਨ ਵਾਲੇ ਮਾਰਗਦਰਸ਼ਕ ਹੁੰਦੇ ਹਨ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਚਾਰਟਾਂ ਅਤੇ ਆਰਟੀਕਲਾਂ ਰਾਹੀਂ ਅਧਿਆਪਕਾਂ ਪ੍ਰਤੀ ਸਤਿਕਾਰ, ਧੰਨਵਾਦ ਅਤੇ ਕ੍ਰਿਤਜਤਾ ਦੀ ਭਾਵਨਾ ਪ੍ਰਗਟ ਕੀਤੀ ਗਈ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਧਿਆਪਕਾਂ ਦੇ ਯੋਗਦਾਨ ਅਤੇ ਸਿੱਖਿਆ ਦੇ ਮਹੱਤਵ ਤੋਂ ਜਾਣੂੰ ਕਰਵਾਉਣਾ ਸੀ।