ਲੋਪੋਂ ਪਬਲਿਕ ਲਾਇਬ੍ਰੇਰੀ ’ਚ ਕਰਵਾਇਆ ਲਿਖਤੀ ਮੁਕਾਬਲਾ
ਬੀਤੇ ਦਿਨੀਂ ਲੋਪੋਂ ਪਬਲਿਕ ਲਾਇਬ੍ਰੇਰੀ
Publish Date: Sat, 18 Apr 2026 03:49 PM (IST)
Updated Date: Sun, 19 Apr 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਬੀਤੇ ਦਿਨੀਂ ਲੋਪੋਂ ਪਬਲਿਕ ਲਾਇਬ੍ਰੇਰੀ ਵਿਚ ਖਾਲਸਾ ਸਾਜਨਾ ਦਿਵਸ ਅਤੇ ਡਾ .ਭੀਮ ਰਾਓ ਅੰਬੇਡਕਰ ਦੀ ਯਾਦ ਵਿਚ ਪਿੰਡ ਲੋਪੋਂ ਦੇ ਵੱਖ -ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਲਿਖਤੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸ੍ਰੀ ਗੁਰੂ ਹਰਗੋਬਿੰਦ ਸਕੂਲ, ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਸੰਤ ਦਰਬਾਰਾ ਸਿੰਘ ਸਕੂਲ ਅਤੇ ਸਵ.ਕੇਵਲ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ 60 ਵਿਦਿਆਰਥੀਆਂ ਨੇ ਭਾਗ ਲਿਆ। ਪੰਜਵੀਂ ਤੋਂ ਸੱਤਵੀਂ ਜਮਾਤ ਦੇ ਜੂਨੀਅਰ ਵਰਗ ਦੇ ਮੁਕਾਬਲੇ ਵਿਚ ਏਕਨੂਰ ਕੌਰ ਨੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸਹਿਨਾਜਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੱਠਵੀਂ ਤੋਂ ਦਸਵੀਂ ਜਮਾਤ ਦੇ ਸੀਨੀਅਰ ਵਰਗ ਵਿਚ ਮਨਜੀਤ ਕੌਰ ਨੇ ਪਹਿਲਾ ਸਥਾਨ, ਹਰਕੰਵਰਪ੍ਰੀਤ ਨੇ ਦੂਜਾ ਸਥਾਨ ਅਤੇ ਦਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾ .ਸੁਰਜੀਤ ਸਿੰਘ ਦੌਧਰ ਨੇ ਹਾਜ਼ਰ ਵਿਦਿਆਰਥੀਆਂ ਨੂੰ ਪੰਜ ਪਿਆਰਿਆਂ ਦੇ ਜੀਵਨ ਅਤੇ ਡਾ .ਭੀਮ ਰਾਓ ਅੰਬੇਡਕਰ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ। ਉੱਘੇ ਲੇਖਕ ਗੁਰਦੀਪ ਲੋਪੋਂ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਯਾਦਵਿੰਦਰ ਸਿੰਘ, ਮਲਕੀਤ ਸਿੰਘ, ਕੰਪਿਊਟਰ ਟੀਚਰ ਗੁਰਮੀਤ ਕੌਰ, ਲਾਇਬ੍ਰੇਰੀਅਨ ਅਮਨਜੀਤ ਕੌਰ, ਮੈਡਮ ਕੁਲਵਿੰਦਰ ਕੌਰ, ਮੈਡਮ ਪ੍ਰਿਆ ਕੁਮਾਰੀ ਅਤੇ ਮੈਡਮ ਕੁਲਵਿੰਦਰ ਕੌਰ ਹਾਜ਼ਰ ਸਨ।