- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਵਿਚ ਨਸ਼ਾ ਤਸਕਰੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹੇ ਵਿਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਫ਼ਰੀਦਕੋਟ ਦੀ ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਨਾਲ ਸਬੰਧਤ 8 ਮੁਕੱਦਮੇ ਦਰਜ ਹਨ। ਪੁਲਿਸ ਹੁਣ ਬਰਾਮਦ ਹੈਰੋਇਨ ਦੇ ਸਰੋਤ ਅਤੇ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ, 22 ਅਕਤੂਬਰ ਨੂੰ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਡੋਗਰ ਬਸਤੀ ਤੋਂ ਮਚਾਕੀ ਪੁਲ ਰਾਹੀਂ ਕ੍ਰਿਸ਼ਨਾ ਧਾਮ ਨੇੜੇ ਰਾਜਸਥਾਨ ਫੀਡਰ ਨਹਿਰ ਦੀ ਪੱਟੜੀ ਕੋਲ ਪਹੁੰਚੀ। ਇਸੇ ਸਮੇਂ ਕ੍ਰਿਸ਼ਨਾ ਧਾਮ ਵਾਲੇ ਪਾਸਿਓਂ ਆ ਰਿਹਾ ਇੱਕ ਨੌਜਵਾਨ ਸਰਹਿੰਦ ਫੀਡਰ ਨਹਿਰ ਦੀ ਪੱਟੜੀ ਵੱਲ ਚੜ੍ਹਨ ਲੱਗਾ। ਉਸ ਦੇ ਹੱਥ ਵਿੱਚ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਸੀ। ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਜ਼ਮੀਨ