16 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ’ਚ ਯੂਥ ਕਰੇਗਾ ਵਿਰੋਧੀਆਂ ਦੇ ਭੁਲੇਖੇ ਦੂਰ : ਜਸਦੀਪ ਡਾਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ
Publish Date: Sun, 13 Sep 2026 04:35 PM (IST)
Updated Date: Sun, 13 Sep 2026 04:38 PM (IST)
ਰੈਲੀ ਦੌਰਾਨ ਬੱਧਨੀ ਕਲਾਂ ਵਿਖੇ ਹੋਵੇਗਾ ਬੇ-ਮਿਸਲ ਇਕੱਠ : ਹਿੰਦਾ ਮਹਿਰਾਜ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ ਨੂੰ ਬੱਧਨੀ ਕਲਾਂ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਯੂਥ ਵਿੰਗ ਵੱਲੋਂ ਵੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਡਾਲਾ ਨੇ ਸਰਕਲ ਲੋਪੋਂ, ਸਰਕਲ ਤਖ਼ਤੂਪੁਰਾ ਸਾਹਿਬ, ਸਰਕਲ ਢੁੱਡੀਕੇ ਅਤੇ ਸਰਕਲ ਅਜੀਤਵਾਲ ਵਿਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 16 ਸਤੰਬਰ ਦੀ ਰੈਲੀ ਦੌਰਾਨ ਨੌਜਵਾਨ ਵਰਗ ਆਪਣੀ ਵੱਡੀ ਸ਼ਮੂਲੀਅਤ ਨਾਲ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰੇਗਾ। ਪ੍ਰਧਾਨ ਜਸਦੀਪ ਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਪੰਜਾਬ ਦੇ ਨੌਜਵਾਨਾਂ ਦਾ ਲੰਮੇ ਸਮੇਂ ਤੋਂ ਗਹਿਰਾ ਨਾਤਾ ਰਿਹਾ ਹੈ ਅਤੇ ਪਾਰਟੀ ਦੇ ਹਰ ਸੰਘਰਸ਼ ਵਿਚ ਯੂਥ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ 16 ਸਤੰਬਰ ਦੀ ਰੈਲੀ ਵਿਚ ਨੌਜਵਾਨਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਅਤੇ ਯੂਥ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰੈਲੀ ਵਿਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਰੈਲੀ ਸਬੰਧੀ ਹਲਕੇ ਦੇ ਪਿੰਡਾਂ ਅਤੇ ਕਸਬਿਆਂ ਵਿਚ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਰੈਲੀ ਵਿਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਦੌਰਾਨ ਹੋਣ ਵਾਲਾ ਇਕੱਠ ਵਿਰੋਧੀਆਂ ਨੂੰ ਇਹ ਸਪੱਸ਼ਟ ਸੰਦੇਸ਼ ਦੇਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਇੰਚਾਰਜ ਹਰਿੰਦਰ ਸਿੰਘ ਹਿੰਦਾ ਮਹਿਰਾਜ ਨੇ ਕਿਹਾ ਕਿ 16 ਸਤੰਬਰ ਨੂੰ ਬੱਧਨੀ ਕਲਾਂ ਵਿਖੇ ਹੋਣ ਵਾਲੀ ਰੈਲੀ ਦੌਰਾਨ ਬੇ-ਮਿਸਲ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਪਹੁੰਚਣਗੇ। ਹਿੰਦਾ ਮਹਿਰਾਜ ਨੇ ਕਿਹਾ ਕਿ ਰੈਲੀ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਘਰ-ਘਰ ਅਤੇ ਪਿੰਡ-ਪਿੰਡ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਇਹ ਦਰਸਾਉਂਦਾ ਹੈ ਕਿ 16 ਸਤੰਬਰ ਦੀ ਰੈਲੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਲਈ ਅਹਿਮ ਸਾਬਤ ਹੋਵੇਗੀ। ਆਗੂਆਂ ਨੇ ਪਾਰਟੀ ਦੇ ਸਮੂਹ ਵਰਕਰਾਂ, ਯੂਥ ਆਗੂਆਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 16 ਸਤੰਬਰ ਨੂੰ ਬੱਧਨੀ ਕਲਾਂ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਰੈਲੀ ਵਿਚ ਯੂਥ ਦੀ ਸ਼ਮੂਲੀਅਤ ਖਾਸ ਆਕਰਸ਼ਣ ਦਾ ਕੇਂਦਰ ਹੋਵੇਗੀ ਅਤੇ ਨੌਜਵਾਨਾਂ ਦੀ ਤਾਕਤ ਨਾਲ ਬੇ-ਮਿਸਲ ਇਕੱਠ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਿੰਦਰ ਸਿੰਘ ਯੂਥ ਪ੍ਰਧਾਨ ਸਰਕਲ ਅਜੀਤਵਾਲ, ਪਰਦੀਪ ਸਿੰਘ ਅਜੀਤਵਾਲ ਕੋਰ ਕਮੇਟੀ ਮੈਂਬਰ, ਕੁਲਦੀਪ ਸਿੰਘ ਮਧੇਕੇ ਯੂਥ ਸਰਕਲ ਪ੍ਰਧਾਨ ਢੁੱਡੀਕੇ, ਕੁਲਦੀਪ ਸਿੰਘ ਯੂਥ ਸਰਕਲ ਪ੍ਰਧਾਨ ਡਾਲਾ, ਹਰਦੀਪ ਸਿੰਘ ਕੋਰ ਕਮੇਟੀ ਮੈਂਬਰ, ਲਵਪ੍ਰੀਤ ਸਿੰਘ ਯੂਥ ਸਰਕਲ ਪ੍ਰਧਾਨ ਲੋਪੋਂ, ਗੁਰਜੀਤ ਸਿੰਘ ਯੂਥ ਕੋਰ ਕਮੇਟੀ ਮੈਂਬਰ ਨਿਹਾਲ ਸਿੰਘ ਵਾਲਾ, ਮਨਿੰਦਰ ਬੱਲ ਮੀਨੀਆਂ, ਪਾਰਟੀ ਵਰਕਰ ਅਤੇ ਨੌਜਵਾਨ ਹਾਜ਼ਰ ਸਨ।