ਮਹਿਰੋਂ ’ਚ ਨੌਜਵਾਨਾਂ ਨੇ ਕੁਲਚੇ ਛੋਲਿਆਂ ਦਾ ਲੰਗਰ ਲਾਇਆ
ਧਰਮਕੋਟ ਹਲਕੇ ਅੰਦਰ ਪੈਂਦੇ ਪਿੰ
Publish Date: Sun, 25 Jan 2026 05:07 PM (IST)
Updated Date: Mon, 26 Jan 2026 04:07 AM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਧਰਮਕੋਟ ਹਲਕੇ ਅੰਦਰ ਪੈਂਦੇ ਪਿੰਡ ਮਹਿਰੋਂ ਵਿਖੇ ਡਾਲੇ ਵਾਲੇ ਚੌਕ ਵਿਚ ਨੌਜਵਾਨਾਂ ਵੱਲੋਂ ਕੁਲਚੇ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਨੌਜਵਾਨਾਂ ਦੀ ਇਸ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਕਮਲਪ੍ਰੀਤ ਸਿੰਘ ਨੇ ਨੌਜਵਾਨਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਵੱਲੋਂ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਲੰਗਰ ਦੀ ਪਰੰਪਰਾ ਸਾਨੂੰ ਬਰਾਬਰੀ, ਸਾਂਝ ਅਤੇ ਆਪਸੀ ਪਿਆਰ ਦਾ ਸੁਨੇਹਾ ਦਿੰਦੀ ਹੈ। ਸਰਪੰਚ ਕਮਲਪ੍ਰੀਤ ਸਿੰਘ ਨੇ ਕਿਹਾ ਕਿ ਪਿੰਡ ਮਹਿਰੋਂ ਦੇ ਨੌਜਵਾਨ ਹਮੇਸ਼ਾ ਸਮਾਜਿਕ ਭਲਾਈ ਦੇ ਕੰਮਾਂ ਵਿਚ ਅੱਗੇ ਰਹਿੰਦੇ ਹਨ ਅਤੇ ਅਜਿਹੇ ਉਪਰਾਲੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਬਣਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕਾਰਜ ਜਾਰੀ ਰੱਖਣ ਤਾਂ ਜੋ ਸਮਾਜ ਵਿਚ ਏਕਤਾ ਅਤੇ ਸਹਿਯੋਗ ਦੀ ਭਾਵਨਾਂ ਮਜ਼ਬੂਤ ਹੋਵੇ। ਲੰਗਰ ਦੌਰਾਨ ਹਰ ਵਰਗ ਦੇ ਲੋਕਾਂ ਨੇ ਇਕੱਠੇ ਬੈਠ ਕੇ ਲੰਗਰ ਛਕਿਆ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਪਿੰਡ ਵਾਸੀਆਂ ਨੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਸਕਾਰਾਤਮਿਕ ਸੋਚ ਨੂੰ ਉਤਸ਼ਾਹਿਤ ਕਰਦੇ ਹਨ।