ਵੱਖ ਵੱਖ ਥਾਵਾਂ ਤੋਂ ਸ਼ਰਾਬ ਤੇ ਲਾਹਣ ਸਮੇਤ 2 ਕਾਬੂ
ਪੁਲਿਸ ਵੱਲੋਂ ਗਸ਼ਤ ਦੌਰਾਨ ਵੱਖ ਵੱਖ ਥਾਂਵਾਂ
Publish Date: Tue, 03 Mar 2026 03:37 PM (IST)
Updated Date: Wed, 04 Mar 2026 03:59 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਪੁਲਿਸ ਵੱਲੋਂ ਗਸ਼ਤ ਦੌਰਾਨ ਵੱਖ-ਵੱਖ ਥਾਂਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਾਜਾਇਜ਼ ਸ਼ਰਾਬ ਦੀਆਂ 52 ਬੋਤਲਾਂ ਅਤੇ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਪਿੰਡ ਢੋਲੇਵਾਲਾ ਵਿਖੇ ਇਕ ਵਿਅਕਤੀ ਬਲਵਿੰਦਰ ਸਿੰਘ ਵਾਸੀ ਸ਼ੇਰਪੁਰ ਤਾਇਬਾਂ ਨੂੰ ਕਾਬੂ ਕਰਕੇ ਉਸ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੇ ਹੌਲਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ’ਤੇ ਪਿੰਡ ਸੈਦੋਕੇ ਵਿਖੇ ਇਕ ਵਿਅਕਤੀ ਰਵਿੰਦਰ ਸਿੰਘ ਵਾਸੀ ਪਿੰਡ ਸੈਦੋਕੇ ਨੂੰ ਕਾਬੂ ਕਰਕੇ ਉਸ ਕੋਲੋਂ 200 ਲੀਟਰ ਲਾਹਣ, 2 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਬਣਾਉਣ ਵਾਲੀ ਚਾਲੂ ਭੱਠੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਂਵਾਂ ਤੋ ਕਾਬੂ ਕੀਤੇ ਦੋਨੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।