ਸਕੂਲ ’ਚ ਚੋਰੀ ਕਰਨ ਦੇ ਮਾਮਲੇ ’ਚ ਦੋ ਵਿਅਕਤੀ ਕਾਬੂ
ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ
Publish Date: Mon, 02 Mar 2026 05:03 PM (IST)
Updated Date: Tue, 03 Mar 2026 04:03 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ: ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿਮ ਦੇ ਤਹਿਤ ਪੁਲਿਸ ਨੇ ਇਕ ਸਕੂਲ ’ਚ ਕੀਮਤੀ ਸਮਾਨ ਚੋਰੀ ਕਰਨ ਦੇ ਦੋਸ਼ ’ਚ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤਾ ਸਮਾਨ ਬਰਾਮਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੁਲਿਸ ਦੇ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 38 ਮਿਤੀ 28-02-2026 ਅਧੀਨ ਧਾਰਾ 303(2), 331(4), 3(5) ਵਾਪਸ ਜੁਰਮ 317(2) ਬੀਐੱਨਐੱਸ ਥਾਣਾ ਸਦਰ ਮੋਗਾ ਵਿਚ ਦਰਜ ਕੀਤਾ ਗਿਆ। ਮਿਤੀ 27-28.02.2026 ਦੀ ਦਰਮਿਆਨੀ ਰਾਤ ਨੂੰ ਮਾਤਾ ਦਮੋਦਰੀ ਕਾਲਜ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਜ਼ਿਲ੍ਹਾ ਮੋਗਾ ਵਿਚ ਅਣਪਛਾਤੇ ਚੋਰਾਂ ਵੱਲੋਂ ਸਕੂਲ ਦੀ ਕੰਧ ਟੱਪ ਕੇ ਅੰਦਰ ਦਾਖਲ ਹੋ ਕੇ ਸਕੂਲ ਦੇ ਸਮਾਨ ਦੀ ਚੋਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੋਰੀ ਦੌਰਾਨ ਸਕੂਲ ਵਿਚੋਂ ਇਕ ਐੱਲਸੀਡੀ 32 ਇੰਚ, 1 ਪ੍ਰਿੰਟਰ, 1 ਡੀਵੀਆਰ, 9 ਮੋਨੀਟਰ ਅਤੇ 4 ਸੀਪੀਯੂ ਚੋਰੀ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਕੇ ਸੀਸੀਟੀਵੀ ਫਟੇਜ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਅਰੋਪੀਆਂ ਦੀ ਪਛਾਣ ਕੀਤੀ ਗਈ। ਤਫਤੀਸ਼ ਦੌਰਾਨ ਅਰੋਪੀਆਂ ਨੂੰ ਕਾਬੂ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਗੁਰਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਡਗਰੂ ਦੇ ਰੂਪ ਵਿਚ ਦੱਸੀ ਹੈ। ਉਨ੍ਹਾਂ ਪਾਸੋਂ ਚੋਰੀ ਕੀਤਾ ਗਿਆ ਸਮਾਨ ਬਰਾਮਦ ਕਰ ਲਿਆ ਗਿਆ, ਜਿਸ ਵਿਚ 7 ਮੌਨੀਟਰ, 2 ਸੀਪੀਯੂ 1 ਪ੍ਰੋਜੈਕਟਰ, 1 ਡੀਵੀਆਰ ਅਤੇ ਇਕ ਐੱਲਸੀਡੀ 32 ਇੰਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਅਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਜਾਰੀ ਹੈ ਅਤੇ ਬਾਕੀ ਸਮਾਨ ਦੀ ਬਰਾਮਦਗੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਵੱਲੋਂ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।