ਮੁਫ਼ਤ ਮੈਡੀਕਲ ਕੈਂਪ ’ਚ 400 ਮਰੀਜ਼ਾਂ ਦਾ ਚੈੱਕਅੱਪ
ਮੁਫ਼ਤ ਮੈਡੀਕਲ ਕੈਂਪ ’ਚ 400 ਮਰੀਜ਼ਾਂ ਦਾ ਚੈੱਕਅੱਪ
Publish Date: Sun, 22 Feb 2026 06:23 PM (IST)
Updated Date: Sun, 22 Feb 2026 06:24 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਇਲੈਕਟਰੋਨਿਕ ਮੀਡੀਆ ਮੁਕਤਸਰ ਵੱਲੋਂ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਵਿਖੇ ਸਥਿਤ ਡਿਸਪੈਂਸਰੀ ’ਚ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਇਹ ਕੈਂਪ ਇਲੈਕਟਰੋਨਿਕ ਮੀਡੀਆ ਗਰੁੱਪ ਦੇ ਪ੍ਰਧਾਨ ਸੋਨੂ ਖੇੜਾ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ ਜਿਸ ’ਚ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਤੋਂ ਆਏ ਲਗਭਗ 400 ਮਰੀਜ਼ਾਂ ਨੇ ਆਪਣਾ ਮੁਫ਼ਤ ਚੈਕਅੱਪ ਕਰਵਾਇਆ। ਕੈਂਪ ਦੌਰਾਨ ਸ਼ਹਿਰ ਦੇ ਵੱਖ-ਵੱਖ ਪਤਵੰਤੇ ਸੱਜਣਾਂ ਤੇ ਸੀਨੀਅਰ ਪੱਤਰਕਾਰਾਂ ਨੇ ਹਾਜ਼ਰੀ ਲਗਵਾ ਕੇ ਇਸ ਸਮਾਜਿਕ ਉਪਰਾਲੇ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਇਲੈਕਟਰੋਨਿਕ ਮੀਡੀਆ ਟੀਮ ਵੱਲੋਂ ਮਹਿਮਾਨਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਪ੍ਰਧਾਨ ਸੋਨੂੰ ਖੇੜਾ ਨੇ ਡਾਕਟਰ ਸਾਹਿਬਾਨਾਂ ਦੀ ਸਮਰਪਿਤ ਟੀਮ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ ਆਪਣਾ ਕੀਮਤੀ ਸਮਾਂ ਕੱਢ ਕੇ ਮਰੀਜ਼ਾਂ ਦੀ ਸੇਵਾ ਕਰਨੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕੈਂਪ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਉਪਰਾਲੇ ਜਾਰੀ ਰੱਖਣ ਦੀ ਗੱਲ ਕਹੀ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਤੇ ਸਮੁੱਚੀ ਪ੍ਰਬੰਧਕ ਟੀਮ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੇ ਸਹਿਯੋਗ ਨਾਲ ਕੈਂਪ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਇਸ ਤੋਂ ਇਲਾਵਾ ਕੈਂਪ ਦੀ ਕਾਮਯਾਬੀ ’ਚ ਵਿਸ਼ੇਸ਼ ਸਹਿਯੋਗ ਵਜੋਂ ਬਿਕਰਮ ਅਰੋੜਾ ਪਰਿਵਾਰ ਤੇ ਇਕ ਓਂਕਾਰ ਸੇਵਾ ਸੁਸਾਇਟੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦਾ ਮਹੱਤਵਪੂਰਨ ਯੋਗਦਾਨ ਰਿਹਾ। ਅੰਤ ’ਚ ਪੰਜਾਬੀ ਸਮਾਚਾਰ ਚੈਨਲ ਵੱਲੋਂ ਇਲੈਕਟਰੋਨਿਕ ਮੀਡੀਆ ਗਰੁੱਪ ਦੇ ਪ੍ਰਧਾਨ, ਚੇਅਰਮੈਨ ਤੇ ਸਮੁੱਚੇ ਅਹੁਦੇਦਾਰਾਂ ਨੂੰ ਇਸ ਕੈਂਪ ਦੀ ਕਾਮਯਾਬੀ ਲਈ ਵਧਾਈ ਦਿੰਦਿਆਂ ਸਮਾਜਸੇਵਾ ਦੇ ਅਜਿਹੇ ਉਪਰਾਲਿਆਂ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ ਗਈ।