ਜਿਲਾ ਮੋਗਾ ਪੁਲਿਸ ਵੱਲੋਂ ਨਸ਼ੇ ਦੇ

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ’ਚ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਕੈਂਪ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਨੇ ਹੁਣ ਹੈਰੋਇਨ ਦੇ ਨਸ਼ੇ ਦੀ ਹਾਲਤ ’ਚ ਘੁੰਮ ਰਹੇ ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੀ ਹਨ। ਜਿਸ ਕਾਰਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀ ਹਾਲਤ 9 ਵਿਅਕਤੀ ਨੂੰ ਕਾਬੂ ਕੀਤਾ ਹੈ।
ਇਸ ਮੌਕੇ ਆਰਜੀ ਥਾਣਾ ਚੜਿੱਕ ਦੇ ਇੰਚਾਰਜ ਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ ਤਾਂ ਪੁਲਿਸ ਨੇ ਪਿੰਡ ਸੰਧੂਆਂ ਵਾਲਾ ਦੇ ਸੂਆ ਪੁਲ ਦੇ ਟੀ ਪੁਅਇੰਟ ’ਤੇ ਇੱਕ ਵਿਅਕਤੀ ਪਵਨਦੀਪ ਸਿੰਘ ਵਾਸੀ ਪਿੰਡ ਸਿੰਘਾ ਵਾਲਾ ਨੂੰ ਕਾਬੂ ਕੀਤਾ, ਜਿਸ ਨੇ ਕਥਿਤ ਤੌਰ ’ਤੇ ਹੈਰੋਇਨ ਦਾ ਨਸ਼ਾ ਕੀਤਾ ਹੋਇਆ ਸੀ। ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਦੇ ਹੌਲਦਾਰ ਮਲਕ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਬੁੱਕਣ ਵਾਲਾ ਵਿਖੇ ਨਸ਼ੇ ਦੀ ਹਾਲਤ ’ਚ ਘੁੰਮ ਰਹੇ ਵਿਅਕਤੀ ਰਾਮ ਸਿੰਘ ਅਤੇ ਹਰਜੀਤ ਸਿੰਘ ਵਾਸੀ ਪਿੰਡ ਮਹਿਰੋਂ ਨੂੰ ਕਾਬੂ ਕੀਤਾ ਹੈ। ਥਾਣਾ ਕੋਟ ਈਸੇ ਖਾਂ ਪੁਲਿਸ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਮਨਾਵਾਂ ਦੇ ਸ਼ਮਸ਼ਾਨਖਾਟ ਨੇੜੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਰੰਡਿਆਲਾ, ਕੁਲਵੰਤ ਸਿੰਘ ਅਤੇ ਸੈਮੂਅਲ ਵਾਸੀਆਨ ਫਤਿਹਗੜ ਪੰਜਤੂਰ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਨੇ ਹੈਰੋਇਨ ਦਾ ਨਸ਼ਾ ਕੀਤਾ ਹੋਇਆ ਸੀ।
ਇਸੇ ਤਰ੍ਹਾਂ ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਸ਼ੱਕੀ ਪੁਰਸ਼ਾ ਦੀ ਭਾਲ ’ਚ ਗਸ਼ਤ ਕਰ ਰਹੇ ਸੀ, ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਨੂਰਪੁਰ ਹਕੀਮਾ ਵਿਖੇ ਪਹੁੰਚੀ ਉਥੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਨੇ ਨਸ਼ਾ ਕੀਤਾ ਹੋਇਆ ਸੀ। ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ, ਕਾਰਜ ਸਿੰਘ ਵਾਸੀਆਨ ਮਸੀਤਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਚੀਮਾ ਦੇ ਰੂਪ ਵਿਚ ਦੱਸੀ ਹੈ। ਥਾਣਾ ਫਤਿਹਗੜ ਪੰਜਤੂਰ ਦੇ ਸਹਾਹਿਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਬੋਘੇਵਾਲਾ ਦੀ ਸ਼ਮਸ਼ਾਨਘਾਟ ਦੇ ਨੇੜੇ ਇੱਕ ਵਿਅਕਤੀ ਨੂੰ ਨਸ਼ੇ ਦੀ ਹਾਲਤ ’ਚ ਝੂਲਦੇ ਹੋਏ ਕਾਬੂ ਕੀਤਾ, ਜਿਸ ਨੇ ਨਸ਼ਾ ਕੀਤਾ ਹੋਇਆ ਸੀ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਰੂਪ ਸਿੰਘ ਵਾਸੀ ਫਤਿਹਗੜ ਪੰਜਤੂਰ ਦੇ ਰੂਪ ਵਿਚ ਦੱਸੀ ਹੈ। ਥਾਣਾ ਸਿਟੀ ਮੋਗਾ ਪੁਲਿਸ ਦੇ ਹੌਲਦਾਰ ਰਾਜ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ, ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਰੇਲਵੇ ਲਾਈਨਾ ਨੇੜੇ ਨੇਚਰ ਪਾਰਕ ਦੇ ਕੋਲ ਪਹੁੰਚੀ ਤਾਂ ਉੱਥੇ ਇਕ ਵਿਅਕਤੀ ਰਾਜ ਕੁਮਾਰ ਉਰਫ ਰਾਜੂ ਵਾਸੀ ਸਾਧਾ ਵਾਲੀ ਬਸਤੀ ਮੋਗਾ ਨੂੰ ਕਾਬੂ ਕੀਤਾ, ਜਿਸ ਨੇ ਹੈਰੋਇਨ ਦਾ ਨਸ਼ਾ ਕੀਤਾ ਹੋਇਆ ਸੀ। ਥਾਣਾ ਸਿਟੀ ਮੋਗਾ ਪੁਲਿਸ ਦੇ ਹੀ ਹੌਲਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ, ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਮੋਗਾ ਦੇ ਕਲੇਰ ਨਗਰ ਕੋਲ ਪਹੁੰਚੀ ਤਾਂ ਉੱਥੇ ਇੱਕ ਵਿਅਕਤੀ ਸ਼ਮਸ਼ੇਰ ਸਿੰਘ ਵਾਸੀ ਸਾਧਾਵਾਲੀ ਬਸਤੀ ਮੋਗਾ ਨੂੰ ਕਾਬੂ ਕੀਤਾ ਗਿਆ, ਜਿਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਥਾਣਾ ਬੱਧਨੀ ਕਲਾਂ ਪੁਲਿਸ ਦੇ ਹੌਲਦਾਰ ਅਮਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ, ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਰਾਊਕੇ ਰੋਡ ਬੱਧਨੀ ਕਲਾਂ ਵਿਖੇ ਪਹੁੰਚੀ ਤਾਂ ਉੱਥੇ ਇੱਕ ਵਿਅਕਤੀ ਰੋਹਿਤ ਕੁਮਾਰ ਵਾਸ ਬੱਧਨੀ ਕਲਾਂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ ਹੈ। ਮੋਗਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ’ਚ ਕਾਬੂ ਕੀਤੇ ਗਏ ਕਥਿਤ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ।