ਬਿ੍ਜਿੰਦਰਾ ਕਾਲਜ 'ਚ ਕਰਵਾਏ ਮੁਕਾਬਲੇ
ਸਰਕਾਰੀ ਬਿ੍ਜਿੰਦਰਾ ਕਾਲਜ ਫਰੀਦਕੋਟ 'ਚ ਕੰਧ ਪੱਤਿ੍ਕਾ ਮੁਕਾਬਲੇ ਕਰਵਾਏ ਗਏ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਕਨਵੀਨਰ ਡਾ. ਗਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਪ੍ਰਰੈਲ ਮਹੀਨੇ ਦੀ ਕੰਧ ਪੱਤਿ੍ਕਾ ਦਾ ਵਿਸ਼ਾ ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਨਾਲ ਸਬੰਧਿਤ ਸੀ।
Publish Date: Mon, 22 Apr 2024 05:55 PM (IST)
Updated Date: Mon, 22 Apr 2024 05:55 PM (IST)

ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਸਰਕਾਰੀ ਬਿ੍ਜਿੰਦਰਾ ਕਾਲਜ ਫਰੀਦਕੋਟ 'ਚ ਕੰਧ ਪੱਤਿ੍ਕਾ ਮੁਕਾਬਲੇ ਕਰਵਾਏ ਗਏ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਕਨਵੀਨਰ ਡਾ. ਗਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਪ੍ਰਰੈਲ ਮਹੀਨੇ ਦੀ ਕੰਧ ਪੱਤਿ੍ਕਾ ਦਾ ਵਿਸ਼ਾ ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਨਾਲ ਸਬੰਧਿਤ ਸੀ। ਉਨ੍ਹਾਂ ਦੱਸਿਆ ਕਿ ਕੰਧ ਪੱਤਿ੍ਕਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਊਰਜਾ ਨੂੰ ਚੰਗੇ ਪਾਸੇ ਲਾਉਣ ਦੇ ਨਾਲ-ਨਾਲ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਾ ਹੈ। ਇਸ ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਦੇ 20 ਵਿਦਿਆਰਥੀਆਂ ਨੇ ਹਿੱਸਾ ਲਿਆ। ਪੋ੍. ਸੁਖਜੀਤ ਸਿੰਘ ਨੇ ਨਤੀਜੇ ਐਲਾਨਦੇ ਹੋਏ ਦੱਸਿਆ ਕਿ ਯੋਗਿੰਦਰ ਸਿੰਘ ਨੇ ਪਹਿਲਾ, ਖੁਸ਼ਮੀਤ ਕੌਰ ਅਤੇ ਲਵਜੋਤ ਕੌਰ ਨੇ ਦੂਜਾ ਸਥਾਨ ਅਤੇ ਪਿੰਕੀ ਨਿਸ਼ਾਦ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪਿੰ੍ਸੀਪਲ ਰਾਜੇਸ਼ ਕੁਮਾਰ, ਯੂਥ ਕੋਆਰਡੀਨੇਟਰ ਡਾ. ਰਾਜੇਸ਼ ਮੋਹਨ ਅਤੇ ਡਾ. ਪੂਜਾ ਭੱਲਾ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪਿੰ੍ਸੀਪਲ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ਨਾਲ ਜਿੱਥੇ ਬੱਚਿਆਂ ਦੀ ਸਮੁੱਚੀ ਸ਼ਖ਼ਸੀਅਤ ਵਿੱਚ ਨਿਖਾਰ ਆਵੇਗਾ, ਉੱਥੇ ਨਾਲ ਹੀ ਉਨ੍ਹਾਂ ਨੂੰ ਭਾਰਤ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਪ੍ਰਰਾਪਤ ਹੋਵੇਗੀ। ਉਨ੍ਹਾਂ ਨੇ ਵਿਦਿਆਰਥੀਆ ਨੂੰ ਅਜਿਹੇ ਪੋ੍ਗਰਾਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪੇ੍ਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਪ੍ਰਰੋ. ਪਵਨ ਵਾਲੀਆ, ਪ੍ਰਰੋ. ਵਰਿੰਦਰ ਮੱਕੜ, ਪ੍ਰਰੋ. ਸੁਖਜੀਤ, ਪ੍ਰਰੋ. ਕਿਰਨ ਬਾਲਾ, ਡਾ. ਕੁਲਵਿੰਦਰ ਕੌਰ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ। ਇਸ ਮੌਕੇ ਡਾ. ਗਗਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ।