ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਫ਼ਦ ਨੇ ਫੋਕਲ ਪੁਆਇੰਟਾਂ ਦਾ ਦੌਰਾ ਕੀਤਾ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਫ਼ਦ ਨੇ ਫੋਕਲ ਪੁਆਇੰਟਾਂ ਦਾ ਦੌਰਾ ਕੀਤਾ
Publish Date: Fri, 17 Apr 2026 05:28 PM (IST)
Updated Date: Fri, 17 Apr 2026 05:30 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇੱਕ ਵਫਦ ਨੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ ਦੀ ਅਗਵਾਈ ’ਚ ਵੱਖ-ਵੱਖ ਪਿੰਡਾਂ ਦੇ ਫੋਕਲ ਪੁਆਇੰਟਾਂ ਦਾ ਦੌਰਾ ਕੀਤਾ ਜਿਸ ਵਿਚ ਉਨ੍ਹਾਂ ਨੇ ਕਣਕ ਦੀ ਖਰੀਦ ਨਾ ਹੋਣ ਕਰਕੇ ਪ੍ਰੇਸ਼ਾਨ ਕਿਸਾਨਾਂ ਦਾ ਹਾਲ ਜਾਣਿਆ ਅਤੇ ਕਿਸਾਨਾਂ ਨੇ ਆਪਣਾ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਲੱਗਭਗ ਅੱਠ ਦਿਨਾਂ ਤੋਂ ਕਿਸਾਨ ਮੰਡੀਆਂ ’ਚ ਬੈਠਾ ਖਰੀਦ ਦਾ ਇੰਤਜ਼ਾਰ ਕਰ ਰਿਹਾ ਹੈ ਜੇਕਰ ਇੱਕ ਦੋ ਦਿਨਾਂ ’ਚ ਖਰੀਦ ਸ਼ੁਰੂ ਨਹੀਂ ਹੁੰਦੀ ਤਾਂ ਕਿਸਾਨਾਂ ਨੂੰ ਸੜਕਾਂ ਘੇਰਨ ਲਈ ਮਜ਼ਬੂਰ ਹੋਣਾ ਪਵੇਗਾ ਅਤੇ ਕਿਸਾਨਾਂ ਨੇ ਦੱਸਿਆ ਕਿ ਰਾਤ ਸਮੇਂ ਜਰਨੇਟਰ ਦਾ ਕੋਈ ਪ੍ਰਬੰਧ ਨਹੀਂ ਹੈ ਤੇ ਕਿਸਾਨ ਹਨੇਰੇ ’ਚ ਜਾਗ ਕਿ ਰਾਤਾਂ ਕੱਟਣ ਲਈ ਮਜਬੂਰ ਹਨ। ਕਈ ਮੰਡੀਆਂ ’ਚ ਪੀਣ ਵਾਲੇ ਪਾਣੀ ਤੱਕ ਦਾ ਕੋਈ ਪ੍ਰਬੰਧ ਨਹੀਂ ਹੈ। ਸਰਕਾਰ ਜੋ ਹਰ ਰੋਜ਼ ਦਾਅਵੇ ਕਰਦੀ ਹੈ ਕਿ ਮੰਡੀਆਂ ’ਚ ਖਰੀਦ ਦੇ ਪੁਖਤਾ ਪ੍ਰਬੰਧ ਹਨ ਅਸਲ ’ਚ ਹਕੀਕਤ ਕੁਝ ਹੋਰ ਹੈ। ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਖਰੀਦ ਸ਼ੁਰੂ ਕਰਵਾਈ ਜਾਵੇ। ਇਸ ਸਮੇਂ ਸ਼ਵਿੰਦਰ ਸਿੰਘ ਰੁਪਾਣਾ, ਦਰਸ਼ਨ ਸਿੰਘ ਮੁਕਤਸਰ, ਨਿਰਮਲ ਸਿੰਘ ਸੰਗੂਧੌਣ, ਰੇਸ਼ਮ ਸਿੰਘ ਸਰਾਂਵਾਂ ਬੋਦਲਾ, ਗੁਰਜੀਤ ਸਿੰਘ ਸਰਾਂਵਾਂ ਬੋਦਲਾ, ਸਾਬਕਾ ਸਰਪੰਚ ਸਰਬਜੀਤ ਸਿੰਘ ਸਰਾਂਵਾਂ ਬੋਦਲਾ, ਸਤਨਾਮ ਸਿੰਘ ਸਰਪੰਚ ਸਰਾਂਵਾਂ ਬੋਦਲਾ, ਬਲਕਾਰ ਸਿੰਘ ਆਦਿ ਕਿਸਾਨ ਹਾਜ਼ਰ ਸਨ।