ਮ੍ਰਿਤਕ ਕਿਸਾਨ ਆਗੂ ਦੀ ਮੌਤ ਨੂੰ ਲੈ ਕੇ ਜਥੇਬੰਦੀ ਦੀ ਮੰਗ ਨਹੀਂ ਹੋਈ ਪੂਰੀ
ਭਾਕਿਯੂ ਏਕਤਾ ਉਗਰਾਹਾਂ ਤੇ ਜਨਤਕ ਜਥੇਬੰਦੀਆਂ ਦਾ ਵਫ਼ਦ ਦੁਬਾਰਾ ਏਡੀਸੀ ਮੁਕਤਸਰ ਨੂੰ ਮਿਲਿਆ
Publish Date: Sat, 15 Nov 2025 05:07 PM (IST)
Updated Date: Sat, 15 Nov 2025 05:08 PM (IST)

ਸੁਖਦੀਪ ਸਿੰਘ ਗਿੱਲ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਤੇ ਜ਼ਿਲ੍ਹਾ ਫ਼ਰੀਦਕੋਟ ਤੇ ਜਨਤਕ ਜਥੇਬੰਦੀਆਂ ਦਾ ਸਾਂਝਾ ਵਫਦ ਬੀਤੇ ਦਿਨੀਂ ਏਡੀਸੀ ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਸੀ ਜਿਸ ’ਚ ਪਿਛਲੇ ਦਿਨੀਂ ਹੜ੍ਹ ਪੀੜ੍ਹਤ ਕਿਸਾਨਾਂ ਨੂੰ ਕਣਕ ਦਾ ਬੀਜ ਤੇ ਰਾਸ਼ਨ ਵੰਡ ਕੇ ਪਰਤ ਰਹੇ ਭਾਕਿਯੂ ਏਕਤਾ ਉਗਰਾਹਾਂ ਦੀ ਪਿਕਅੱਪ ਗੱਡੀ ਦੀ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋਣ ਕਾਰਨ ਗੱਡੀ ਦੇ ਚਾਲਕ ਬਲਾਕ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੀ ਮੌਤ ਹੋ ਗਈ ਜਦਕਿ ਦੂਸਰਾ ਕਿਸਾਨ ਆਗੂ ਬਲਵੰਤ ਸਿੰਘ ਨੰਗਲ ਗੰਭੀਰ ਜਖਮੀ ਹੋ ਗਿਆ ਜੋ ਲੁਧਿਆਣਾ ਵਿਖੇ ਇਲਾਜ ਅਧੀਨ ਹੈ ਲਈ ਇਨਸਾਫ ਤੇ ਮੁਆਵਜ਼ੇ ਸਬੰਧੀ ਮੰਗ ਪੱਤਰ ਦਿੱਤਾ ਸੀ ਪਰ ਅਫਸੋਸ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੁਆਵਜ਼ਾ ਸਮੇਤ ਮੰਗਾਂ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ। ਵਫਦ ਵੱਲੋਂ ਦੁਬਾਰਾ ਏਡੀਸੀ ਨਾਲ ਮੁਲਾਕਤ ਕੀਤੀ ਗਈ। ਆਗੂਆਂ ਨੇ ਮਜਬੂਰਨ ਜਨਤਕ ਜਥੇਬੰਦੀਆਂ ਨੇ 18 ਨਵੰਬਰ ਤੋਂ ਡੀਸੀ ਦਫ਼ਤਰ ਮੁਕਤਸਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਤੇ ਨਾਅਰੇਬਾਜ਼ੀ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਫਰੀਦਕੋਟ ਜ਼ਿਲ੍ਹੇ ਦੇ ਜਨਰਲ ਸਕੱਤਰ ਨੱਥਾ ਸਿੰਘ ਰੋੜੀ ਕਪੂਰਾ ਆਦਿ ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੋ ਪਿਛਲੇ ਤਿੰਨ ਮਹੀਨੇ ਪਹਿਲਾਂ ਹੜ੍ਹ ਦਾ ਆਉਣਾ ਸਰਕਾਰ ਦੀ ਗਲਤੀ ਤੇ ਸੋਚੀਂ ਸਮਝੀ ਚਾਲ ਮੁਤਾਬਕ ਵਾਪਰਿਆ ਜਦਕਿ ਵਿਗਿਆਨਕ ਮਾਹਰਾਂ ਤੇ ਮੌਸਮ ਵਿਭਾਗ ਨੇ ਜਨਵਰੀ ’ਚ ਹੀ ਭਾਰੀ ਬਾਰਸ਼ ਦੀ ਪੇਸ਼ਨਗੋਈ ਕਰ ਦਿੱਤੀ ਸੀ। ਇਸ ਦੌਰਾਨ ਜ਼ਿਲ੍ਹਾ ਫਰੀਦਕੋਟ ਦੇ ਸਾਥੀ ਆਪਣੀ ਪਿਅਕੱਪ ਗੱਡੀ ’ਤੇ ਫਾਜਿਲਕਾ ਵਿਖੇ ਪੀੜ੍ਹਤਾਂ ਨੂੰ ਕਣਕ ਦਾ ਬੀਜ ਤੇ ਰਾਸ਼ਨ ਵੰਡ ਕੇ ਵਾਪਸ ਆ ਰਹੇ ਸਨ ਤੇ ਗੱਡੀ ਹਾਦਸਾਗ੍ਰਸਤ ਹੋ ਗਈ ਪਰ ਅਫਸੋਸ ਇਹ ਮੰਗ ਪੱਤਰ ਦੇਣ ਦੇ ਬਾਵਜੂਦ ਅਜੇ ਤੱਕ ਜਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਨੇ ਪੀੜ੍ਹਤ ਪਰਿਵਾਰਾਂ ਦੀ ਬਾਂਹ ਨਹੀਂ ਫੜੀ ਨਾ ਕੋਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮਜਬੂਰਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ 18 ਨਵੰਬਰ ਤੋਂ ਅਣਮਿਥੇ ਸਮੇਂ ਦਾ ਧਰਨਾ ਡੀਸੀ ਦਫਤਰ ਮੁਕਤਸਰ ਅੱਗੇ ਦਿੱਤਾ ਜਾਵੇਗਾ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ, ਅਜੈਬ ਸਿੰਘ ਮੱਲਣ, ਜੋਗਿੰਦਰ ਸਿੰਘ ਬੁੱਟਰ ਸਰੀਂਹ, ਹਰਪਾਲ ਸਿੰਘ ਚੀਮਾ ਧੂਲਕੋਟ, ਮਾ ਗੁਰਚਰਨ ਸਿੰਘ, ਅੰਗਰੇਜ਼ ਸਿੰਘ ਗੰਧੜ, ਜ਼ਿਲ੍ਹਾ ਫ਼ਰੀਦਕੋਟ ਦੇ ਨਿਰਮਲ ਸਿੰਘ ਜਿਉਣਵਾਲਾ, ਜ਼ਿਲ੍ਹਾ ਆਗੂ ਤਾਰਾ ਸਿੰਘ ਰੋੜੀਕਪੂਰਾ, ਜਸਪ੍ਰੀਤ ਸਿੰਘ ਜੈਤੋ, ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ,ਸ਼ਿੰਦਰ ਸਿੰਘ ਰੋੜੀਕਪੂਰਾ, ਗੁਰਚਰਨ ਸਿੰਘ ਦਲ ਸਿੰਘ ਵਾਲਾ ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ, ਤਰਸੇਮ ਖੁੰਡੇ ਹਲਾਲ,ਜਸਵਿੰਦਰ ਸਿੰਘ ਸੰਗੂਧੌਣ ਆਦਿ ਕਿਸਾਨ ਹਾਜ਼ਰ ਸਨ।