ਖਾਟੂ ਸ਼ਿਆਮ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਜਥਾ ਰਵਾਨਾ
ਸ਼ਰਧਾਲੂਆਂ ਦਾ ਜੱਥਾ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ
Publish Date: Mon, 27 Apr 2026 05:46 PM (IST)
Updated Date: Mon, 27 Apr 2026 05:49 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵੱਲੋਂ ਗਿਆਰਸ ਦੇ ਸਬੰਧ ’ਚ ਇਲਾਕੇ ਦੇ ਸ਼ਰਧਾਲੂਆਂ ਲਈ ਇੱਕ ਸਪੈਸ਼ਲ ਬੱਸ ਗਿੱਦੜਬਾਹਾ ਤੋਂ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾ ਲਈ ਸ਼ੁਰੂ ਕੀਤੀ ਗਈ ਹੈ। ਬੀਤੀ ਰਾਤ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵੱਲੋਂ ਗਿਆਰਸ ਦੇ ਸ਼ੁਭ ਅਵਸਰ ’ਤੇ ਇਕ ਬੱਸ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਦੇ ਪ੍ਰਧਾਨ ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਗਿਆਰਸ ਦੇ ਪਾਵਨ ਮੌਕੇ ’ਤੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ’ਚ ਸ਼ਿਆਮ ਪ੍ਰੇਮੀ ਬਾਬਾ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਹਨ। ਉਨਾਂ ਦੱਸਿਆ ਕਿ ਉਕਤ ਬੱਸ ਨੂੰ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਦੇ ਮੈਂਬਰ ਰਾਜਿੰਦਰ ਕੁਮਾਰ ਲੋਤੀਆ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਉਕਤ ਬੱਸ ’ਚ ਲਗਭਗ 59 ਸ਼ਰਧਾਲੂਆਂ ਦਾ ਜੱਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਅਤੇ ਸ਼ਰਧਾਲੂਆਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਸੰਸਥਾ ਵੱਲੋਂ ਕੀਤਾ ਗਿਆ ਹੈ। ਉਕਤ ਬੱਸ ਸ੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨ ਕਰਵਾਉਂਦੀ ਹੋਈ ਵਾਪਸੀ ਸਮੇਂ ਇੱਛਾ ਪੂਰਨ ਮੰਦਿਰ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਗਿੱਦੜਬਾਹਾ ਵਾਪਸ ਪਹੁੰਚੇਗੀ। ਇਸ ਮੌਕੇ ਰਜਿੰਦਰ ਸਿੰਗਲਾ, ਧਰਮਪਾਲ ਸਿੰਘ ਰਿੰਕੂ ਢੱਲਾ, ਰਾਹੁਲ ਮੰਗਲਾ, ਹੈਪੀ ਸ਼ਰਮਾ, ਨਵੀਨ ਗਰਗ ਅਤੇ ਬਾਂਕੇ ਲਾਲ ਆਦਿ ਹਾਜ਼ਰ ਸਨ।