ਪੰਡਤ ਦੀਨ ਦਿਆਲ ਉਪਾਧਿਆਏ ਦੀ ਵਿਚਾਰਧਾਰਾ ’ਤੇ ਚਰਚਾ
ਬਾਘਾਪੁਰਾਣਾ ’ਚ ਪੰਡਤ ਦੀਨ ਦਿਆਲ
Publish Date: Tue, 28 Apr 2026 06:19 PM (IST)
Updated Date: Wed, 29 Apr 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬਾਘਾਪੁਰਾਣਾ:ਬਾਘਾਪੁਰਾਣਾ ਵਿਚ ਭਾਰਤ ਦੇ ਪ੍ਰਸਿੱਧ ਚਿੰਤਕ ਪੰਡਤ ਦੀਨ ਦਿਆਲ ਉਪਾਧਿਆਏ ਦੇ ਆਦਰਸ਼ਾਂ ਅਤੇ ਵਿਚਾਰਧਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਇਕ ਵਿਸ਼ਾਲ ਕੈਂਪ ਲਗਾਇਆ ਗਿਆ। ਇਹ ਕੈਂਪ “ਵਿਚਾਰਧਾਰਾ ਪ੍ਰਤੀ ਪਰਪੱਕਤਾ ਲਈ ਵਿਸ਼ੇਸ਼ ਮੁਹਿੰਮ 2026”ਦੇ ਤਹਿਤ ਜਨਤਾ ਧਰਮਸ਼ਾਲਾ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਇੰਚਾਰਜ ਸੁਖਨੰਦਨ ਅਗਰਵਾਲ ਅਤੇ ਮੰਡਲ ਪ੍ਰਧਾਨ ਦੀਪਕ ਤਲਵਾੜ ਵੱਲੋਂ ਕੀਤੀ ਗਈ, ਜਦਕਿ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੁੱਖ ਭੂਮਿਕਾ ਨਿਭਾਈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਮਨਜੀਤ ਰਾਏ, ਸੂਬਾ ਸਕੱਤਰ ਸੁਨੀਤਾ ਗਰਗ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਸਮੇਤ ਕਈ ਹੋਰ ਆਗੂ ਹਾਜ਼ਰ ਰਹੇ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਆਧਾਰ ਰਾਸ਼ਟਰਵਾਦੀ ਸੋਚ ‘ਤੇ ਟਿਕਿਆ ਹੋਇਆ ਹੈ ਅਤੇ ਇਹ ਸੋਚ ਪੰਡਤ ਦੀਨ ਦਿਆਲ ਉਪਾਧਿਆਏ ਦੇ “ਏਕਾਤਮ ਮਨੁੱਖਵਾਦ”ਦੇ ਸਿਧਾਂਤ ਤੋਂ ਪ੍ਰੇਰਿਤ ਹੈ। ਉਨ੍ਹਾਂ ਦੱਸਿਆ ਕਿ ਇਹ ਸਿਧਾਂਤ ਸਿਰਫ਼ ਰਾਜਨੀਤਿਕ ਵਿਚਾਰਧਾਰਾ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ ਵਿਸ਼ਾਲ ਮਾਰਗਦਰਸ਼ਨ ਹੈ। ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਕਰਦੇ ਹੋਏ ਪਵਨ ਗੋਇਲ ਬੰਟੀ ਨੇ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਰਕਰਾਂ ਨੂੰ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਮੰਡਲਾਂ ਦੇ ਪ੍ਰਧਾਨਾਂ ਚਮਨ ਲਾਲ, ਕੁਲਵੰਤ ਸਿੰਘ, ਜੱਜ ਸਿੰਘ ਅਤੇ ਸੁਖਬੀਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਿਰਫ਼ ਵਰਕਰਾਂ ਲਈ ਨਹੀਂ, ਸਗੋਂ ਸਮਾਜ ਵਿਚ ਰਾਸ਼ਟਰਵਾਦੀ ਚੇਤਨਾ ਨੂੰ ਮਜ਼ਬੂਤ ਕਰਨ ਲਈ ਵੀ ਮਹੱਤਵਪੂਰਨ ਹਨ। ਕੈਂਪ ਦੌਰਾਨ ਪ੍ਰਦੀਪ ਤਲਵਾੜ, ਪ੍ਰੇਮਪਾਲ ਗਰਗ, ਸੁਰਿੰਦਰ ਪਾਲ ਸਿੰਘ, ਪਵਨ ਸ਼ਰਮਾ, ਜਤਨ ਬੱਠਲਾ, ਗਗਨਦੀਪ ਲੂੰਬਾ, ਦਵਿੰਦਰ ਲੰਗਿਆਣਾ, ਜਤਿੰਦਰ ਸਮਾਲਸਰ, ਲੱਖਾ ਨੱਥੂਵਾਲਾ ਸਮੇਤ ਕਈ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।