190 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਪੁਲਿਸ ਅੜਿੱਕੇ
ਜਿਲ੍ਹਾ ਮੋਗਾ ਪੁਲਿਸ ਵੱਲੋਂ ਸਮਾਜ
Publish Date: Fri, 05 Dec 2025 03:58 PM (IST)
Updated Date: Sat, 06 Dec 2025 04:00 AM (IST)
ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਜਿਲ੍ਹਾ ਮੋਗਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਹੱਥ ਲੱਗੀ ਜਦ ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 190 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ ਮੋਗਾ ਪੁਲਿਸ ਦੇ ਇਸੰਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਐੱਸਐੱਸਪੀ ਮੋਗਾ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਤੇ ਬਾਲ ਕ੍ਰਿਸ਼ਨ ਸਿੰਗਲਾ ਐੱਸਪੀਡੀ ਮੋਗਾ ਅਤੇ ਗੁਰਪ੍ਰੀਤ ਸਿੰਘ ਡੀਐੱਸਪੀ ਸਿਟੀ ਮੋਗਾ ਦੀ ਨਿਗਰਾਨੀ ਹੇਠ ਥਾਣਾ ਸਿਟੀ ਮੋਗਾ ਪੁਲਿਸ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੀ ਤਾਂ ਕਿਸੇ ਖਾਸ ਮੁਖਬਰ ਦੀ ਇਤਲਾਹ ਤੇ ਪੁਲਿਸ ਨੇ ਧੱਲੇਕੇ ਦੀ ਨਹਿਰ ਦੀ ਪੱਟੜੀ ਤੇ ਇਕ ਵਿਅਕਤੀ ਹਰਦੀਪ ਸਿੰਘ ਉਰਫ ਦੀਪਾ ਵਾਸੀ ਪਿੰਡ ਵਲੂਰ ਜਿਲ੍ਹਾ ਫਿਰੋਜਪੁਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 190 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੇ ਖਿਲਾਫ਼ ਮੁਕੱਦਮਾ ਥਾਣਾ ਸਿਟੀ ਮੋਗਾ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਕਥਿਤ ਅਰੋਪੀ ਦੇ ਖਿਲਾਫ਼ ਪਹਿਲਾ ਵੀ ਦੋ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਅਰੋਪੀ ਦੇ ਖਿਲਾਫ਼ ਅਗਲੀ ਜਾਂਚ ਇਸੰਪੈਕਟਰ ਬਲਵਿੰਦਰ ਸਿੰਘ ਨੂੰ ਸੌਪੀ ਗਈ ਹੈ।