ਦੜੇ ਸੱਟੇ ਦਾ ਧੰਦਾ ਕਰਨ ਵਾਲਾ ਵਿਅਕਤੀ ਕਾਬੂ
ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ
Publish Date: Wed, 19 Nov 2025 06:11 PM (IST)
Updated Date: Wed, 19 Nov 2025 06:13 PM (IST)
ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ’ਤੇ ਦੜੇ ਸੱਟੇ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੁਲਿਸ ਦੇ ਹੌਲਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਪ੍ਰਕਾਸ਼ ਸਿੰਘ ਵਾਸੀ ਪਿੰਡ ਸਲ੍ਹੀਣਾ ਜੋ ਕਿ ਦੜਾ ਸੱਟਾ ਲਗਵਾਉਣ ਦਾ ਕੰਮ ਕਰਦਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਨੇ ਮੁਖਬਰ ਦੀ ਇਤਲਾਹ ’ਤੇ ਉਸ ਨੂੰ ਪਿੰਡ ਸਲ੍ਹੀਣਾ ਦੀ ਦਾਣਾ ਮੰਡੀ ਵਿਖੇ ਕਾਬੂ ਕਰ ਕੇ ਉਸ ਪਾਸੋਂ ਇੱਕ ਮੋਬਾਈਲ, ਇੱਕ ਪੈੱਨ, ਇੱਕ ਕਾਪੀ ਅਤੇ 730 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕਰ ਕੇ ਕਾਬੂ ਕੀਤੇ ਕਥਿਤ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਵਿਚ ਮਾਮਲਾ ਦਰਜ ਕਰ ਲਿਆ ਹੈ।