ਪੁਲਿਸ ਸਾਂਝ ਕੇਂਦਰ ਵੱਲੋਂ ਪਿੰਡ ਘੁਮਿਆਰਾ ਵਿਖੇ ਸੈਮੀਨਾਰ ਲਗਾਇਆ
ਵਧੀਕ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਹੁਕਮ ਅਨੁਸਾਰ ਅੌਰਤਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਅਤੇ ਉਨ੍ਹਾਂ ਦੇ ਖਿਲਾਫ ਹਿੰਸਾ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਫਰੀਦਕੋਟ ਦੀ ਯੋਗ ਅਗਵਾਈ ਅਨੁਸਾਰ ਪਿੰਡ ਘੁਮਿਆਰਾ ਵਿਖੇ
Publish Date: Wed, 12 Apr 2023 03:00 AM (IST)
Updated Date: Wed, 12 Apr 2023 03:00 AM (IST)
ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ
ਵਧੀਕ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਹੁਕਮ ਅਨੁਸਾਰ ਅੌਰਤਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਅਤੇ ਉਨ੍ਹਾਂ ਦੇ ਖਿਲਾਫ ਹਿੰਸਾ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਫਰੀਦਕੋਟ ਦੀ ਯੋਗ ਅਗਵਾਈ ਅਨੁਸਾਰ ਪਿੰਡ ਘੁਮਿਆਰਾ ਵਿਖੇ ਪਿੰਡ ਵਾਸੀਆਂ ਨੂੰ ਸਰਬਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਸਬ-ਡਵੀਜ਼ਨ ਫਰੀਦਕੋਟ, ਜਸਪ੍ਰਰੀਤ ਕੌਰ ਸਾਂਝ ਕੇਂਦਰ ਥਾਣਾ ਸਦਰ ਫ਼ਰੀਦਕੋਟ ਅਤੇ ਮਹਿਲਾ ਮਿੱਤਰ ਥਾਣਾ ਸਦਰ ਫਰੀਦਕੋਟ ਤੋਂ ਰਮਨਦੀਪ ਕੌਰ ਅਤੇ ਹਰਜੀਤ ਕੌਰ ਨੇ ਸਾਂਝ ਕੇਂਦਰ ਸਬ-ਡਵੀਜ਼ਨ ਫਰੀਦਕੋਟ ਵੱਲੋਂ ਦਿਤੀਆਂ ਜਾਂਦੀਆਂ ਸੇਵਾਵਾਂ ਬਾਰੇ, ਘਰੇਲੂ ਹਿੰਸਾ ਆਪਣੇ ਹੱਕਾਂ ਜਾਗਰੂਕ ਹੋਣ ਅਤੇ ਮਹਿਲਾ ਮਿੱਤਰ ਦੇ ਹੈਲਪ, ਐਮਰਜੈਂਸੀ ਨੰਬਰ 181,112 'ਤੇ ਨਵਾਂ ਜਾਰੀ ਕੀਤਾ ਗੁਮਸ਼ੁਦਾ ਤੇ ਸ਼ੋਸ਼ਿਤ ਬੱਚਿਆਂ ਬਾਰੇ ਵ੍ਹਟਸਐਪ ਨੰਬਰ 95177-95178 ਦੀ ਜਾਣਕਾਰੀ ਦਿੱਤੀ। ਇਸ ਮੌਕੇ ਆਈਈਸੀ ਨੋਡਲ ਅਫਸਰ ਬੀਈਈ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਆਮ ਲੋਕਾਂ ਨੂੰ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪੋ੍ਗਰਾਮ ਸਬੰਧੀ ਕੀਤੀਆਂ ਜਾ ਰਹੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ, ਸਮਾਜਸੇਵੀ ਸੰਸਥਾਵਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਕਈ ਪਿੰਡਾਂ ਵਿਚ ਨਸ਼ਾ ਵਿਰੋਧੀ ਵਿਸ਼ੇਸ਼ ਮੀਟਿੰਗਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ, ਬਲਾਕ ਅਧੀਨ ਕਈ ਪਿੰਡਾਂ ਵਿਚ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਉਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਪਿੰਡ ਘੋਸ਼ਿਤ ਵੀ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਪੁਨਰਵਾਸ ਕੇਂਦਰ ਦੇ ਮੈਨੇਜਰ ਆਗਿਆਪਾਲ ਸਿੰਘ ਅਤੇ ਕੌਂਸਲਰ ਗੁਰਸਾਹਿਬ ਸਿੰਘ ਨੇ ਵਿਭਾਗ ਅਧੀਨ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ, ਪੁਨਰਵਾਸ ਕੇਂਦਰ ਅਤੇ ਓਟ ਕਲੀਨਿਕ ਅਧੀਨ ਮੁਹੱਈਆ ਮੁਫਤ ਇਲਾਜ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂਦੱਸਿਆ ਕਿ ਇਲਾਜ ਅਧੀਨ ਨਸ਼ਾ ਪੀੜਤ ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੇ ਕਾਬਲ ਬਣਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ।
ਇਸ ਮੌਕੇ ਪਿੰਡ ਦੀ ਸਰਪੰਚ ਿਛੰਦਰਪਾਲ ਕੌਰ ਬਰਾੜ ਨੇ ਨਸ਼ਾ ਪੀੜਤ ਨੌਜਵਾਨਾਂ ਨੂੰ ਇਲਾਜ ਲਈ ਦਾਖਲ ਕਰਵਾਉਣ ਸਬੰਧੀ ਵਿਚਾਰ ਚਰਚਾ ਕਰਦਿਆਂ ਜਲਦ ਹੀ ਪਿੰਡ ਵਿਚ ਨਸ਼ਾ ਵਿਰੋਧੀ ਕਮੇਟੀ ਗਠਿਤ ਕਰ ਕੇ ਸਰਗਰਮੀਆਂ ਤੇਜ਼ ਕਰਨ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਪੰਚਾਇਤ ਮੈਂਬਰ ਜੰਗੀਰ ਸਿੰਘ, ਸੁਰਿੰਦਰ ਸਿੰਘ, ਕੁਲਵਿੰਦਰ ਕੌਰ ਅਤੇ ਜਗਮੀਤ ਕੌਰ ਹਾਜ਼ਰ ਸਨ।