ਮਾਂ ਦਿਵਸ ਨੂੰ ਸਮਰਪਿਤ ਸਪੈਸ਼ਲ ਅਸੈਂਬਲੀ ਕਰਵਾਈ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ
Publish Date: Sat, 09 May 2026 03:32 PM (IST)
Updated Date: Sun, 10 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਜੋ ਕਿ ਸਿੱਖਿਆ ਦੇ ਖ਼ੇਤਰ ਵਿਚ ਇਕ ਮੋਹਰੀ ਸੰਸਥਾ ਦਾ ਸਥਾਨ ਰੱਖਦੀ ਹੈ, ਜਿੱਥੇ ਵਿਦਿਆਰਥੀਆਂ ਦੇ ਵਿੱਦਿਅਕ ਮਿਆਰ ਨੂੰ ਹਮੇਸ਼ਾ ਉੱਚਾ ਚੁੱਕਣ ਲਈ ਅਤੇ ਉਨ੍ਹਾਂ ਅੰਦਰ ਨੈਤਿਕ ਗੁਣਾਂ ਨੂੰ ਭਰਨ ਲਈ ਵੱਖ-ਵੱਖ ਗਤੀਵਿਧੀਆਂ ਵਿਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਮੁੱਖ ਰੱਖਿਆ ਜਾਂਦਾ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰਿਕ ਮੈਂਬਰਾਂ ਖ਼ਾਸ ਕਰਕੇ ਮਾਤਾ ਪਿਤਾ ਦੀ ਉਨ੍ਹਾਂ ਦੀ ਜ਼ਿੰਦਗੀ ਵਿਚ ਮਹੱਤਤਾ ਅਤੇ ਉਨ੍ਹਾਂ ਦਾ ਹਮੇਸ਼ਾ ਆਦਰ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ ਜਾਂਦੀ ਹੈ। ਇਸੇ ਲਈ ਮਾਂ ਦਿਵਸ ਦੇ ਖ਼ਾਸ ਮੌਕੇ ’ਤੇ ਸਕੂਲ ਵਿਚ ਸਪੈਸ਼ਲ ਅਸੈਂਬਲੀ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਵਿਤਾਵਾਂ, ਗੀਤ, ਡਾਂਸ ਤੇ ਨਾਟਕ ਰਾਹੀਂ ਆਪਣਾ ਪਿਆਰ ਜਾਹਿਰ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਗਰੀਟਿੰਗ ਕਾਰਡ ਬਣਾਏ ਅਤੇ ਆਪਣੀਆਂ ਭਾਵਨਾਵਾਂ ਨੂੰ ਜਾਹਿਰ ਕੀਤਾ। ਇਸ ਖ਼ਾਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾਸ ਅਧਿਆਪਕਾਂ ਨੂੰ ਚਾਕਲੇਟ ਨਾਲ ਮੂੰਹ ਮਿੱਠਾ ਕਰਵਾਉਣ ਅਤੇ ਉਨ੍ਹਾਂ ਨੂੰ ਕਾਰਡ ਦੇ ਕੇ ਆਪਣੀਆਂ ਭਾਵਨਾਵਾਂ ਨੂੰ ਜਾਹਿਰ ਕੀਤਾ। ਇਸ ਤੋਂ ਇਲਾਵਾ ਮਾਂ ਦਿਵਸ ਨੂੰ ਸਮਰਪਿਤ ਸਕੂਲ ਵਿਚ ਹਾਊਸ ਬੋਰਡ ਸਜਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਰਾਜਗੁਰੂ ਹਾਊਸ ਨੇ ਪਹਿਲਾ, ਨੇਤਾ ਜੀ ਹਾਊਸ ਨੇ ਦੂਸਰਾ ਤੇ ਸੁਖਦੇਵ ਹਾਊਸ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਖ਼ਾਸ ਮੌਕੇ ਇੰਟਰਨੈਸ਼ਨਲ ਓਲੰਪੀਅਡ ਦੇ ਦੂਸਰੇ ਪੱਧਰ ਵਿਚ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਮਨਵੀਰ ਕੌਰ ਕਲਾਸ ਨੌਵੀਂ ਅਤੇ ਗੁਰਕਮਲ ਸਿੰਘ ਸਿੱਧੂ ਕਲਾਸ ਨੌਵੀਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੌਜੂਦ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ, ਪ੍ਰਿੰਸੀਪਲ ਕੁੰਜੂਮੋਲ ਜੋਅ ਅਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।