50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ
Publish Date: Sat, 18 Apr 2026 04:01 PM (IST)
Updated Date: Sun, 19 Apr 2026 04:01 AM (IST)
ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਦੀ ਸੂਚਨਾ ਤੇ ਜਵਾਹਰ ਸਿੰਘ ਵਾਲਾ ਵਿਖੇ ਇਕ ਵਿਅਕਤੀ ਗੁਰਸੇਵਕ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਪਾਸੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਖਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।